ਪੋਜੇਵਾਲ ਸਰਾਂ, 12 ਅਪੈ੍ਰਲ (ਨਵਾਂਗਰਾਈਾ)-ਗੁਰਦੁਆਰਾ ਬਾਬਾ ਗੁਰਦਿੱਤਾ ਚਾਂਦਪੁਰ ਰੁੜਕੀ ਵਿਖੇ ਖਾਲਸਾ ਸਾਜਨਾ ਦਿਵਸ ਸਬੰਧੀ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਗੁਰਮਤਿ ਸਮਾਗਮ ਦੌਰਾਨ ਭਾਈ ਜੀਵਾ ਸਿੰਘ ਮੁੰਡਾ ਪਿੰਡ ਵਾਲੇ ਦਮਦਮੀ ਟਕਸਾਲ ਅਤੇ ਬਾਬਾ ਪਰਮਜੀਤ ਸਿੰਘ ਢਿੱਡਾ ਸਾਹਿਬ ਵਾਲਿਆਂ ਨੇ ਪ੍ਰਵਚਨ ਕਰਦੇ ਹੋਏ ਕਿਹਾ ਕਿ ਸਾਨੂੰ ਗੁਰੂ ਦਾ ਓਟ ਆਸਰਾ ਲੈ ਕੇ ਪ੍ਰਭ ਭਗਤੀ ਕਰਨੀ ਚਾਹੀਦੀ ਹੈ ਤੇ ਸਰਬੱਤ ਦੇ ਭਲੇ ਲਈ ਕੰਮ ਕਰਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ | ਉਹਨਾਂ ਕਿਹਾ ਮਨੁੱਖ ਨਾਲ ਆਖਰ ਧਾਰਮਿਕ ਕਮਾਈ ਹੀ ਨਾਲ ਜਾਣੀ ਹੈ | ਇਸ ਤੋਂ ਪਹਿਲਾਂ ਭਾਈ ਅਕਾਲ ਸਿੰਘ ਰਾਗੀ ਜਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਾਰ ਸਾਹਿਬ ਦੇ ਕੀਰਤਨੀ ਜਥੇ ਅਤੇ ਭਾਈ ਸੁਭਦੀਪ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਵਿੰਦਰ ਸਿੰਘ, ਸਰਪੰਚ ਜਤਿੰਦਰ ਸਿੰਘ ਜਿੰਦੂ, ਹਰਮੰਦਰ ਸਿੰਘ ਸਾਬਕਾ ਪ੍ਰਧਾਨ, ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ, ਬਲਵੀਰ ਮੀਲੂ ਬਲਾਕ ਸੰਮਤੀ ਮੈਂਬਰ, ਇੰਦਰਜੀਤ ਲੁੱਡੀ, ਬਲਦੇਵ ਸਿੰਘ, ਨਰਿੰਦਰ ਮੀਲੂ, ਬਿੰਦਰ ਕੁਮਾਰ, ਦਵਿੰਦਰ ਸਿੰਘ, ਸਤਿੰਦਰ ਕੁਮਾਰ ਸਾਬਕਾ ਸਰਪੰਚ, ਗੁਰਦੇਵ ਸਿੰਘ, ਚਾਨਣ ਸਿੰਘ ਪਟਵਾਰੀ, ਰਜਿੰਦਰ ਸਿੰਘ, ਗੁਰਮੇਲ ਸਿੰਘ, ਧਰਮ ਚੰਦ ਬਿੱਟੂ, ਦਵਿੰਦਰ ਸਿੰਘ ਬਿੰਦੂ, ਗੁਰਦਿਆਲ ਸਿੰਘ, ਗੁਰਚੈਨ ਸਿੰਘ, ਤਿਲਕ ਰਾਜ, ਜੋਗਿੰਦਰ ਸਿੰਘ ਤੇ ਭਜਨ ਲਾਲ ਆਦਿ ਹਾਜ਼ਰ ਸਨ |