ਬੰਗਾ, 12 ਅਪੈ੍ਰਲ (ਸੁਰਿੰਦਰ ਸਿੰਘ ਕਰਮ ਲਧਾਣਾ)-ਪਿੰਡ ਕਲੇਰਾਂ ਵਿਖੇ ਡੇਰਾ ਸੰਤ ਬਾਬਾ ਆਸਾ ਰਾਮ ਅਤੇ ਡੇਰਾ ਬਾਬਾ ਫੱਤਾ ਦੇ ਅਸਥਾਨ 'ਤੇ ਵਿਸਾਖੀ ਦਾ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਗ੍ਰਾਮ ਪੰਚਾਇਤ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14 ਅਪ੍ਰੈਲ ਨੂੰ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ | ਕਲੇਰਾਂ ਦੇ ਸਰਪੰਚ ਦਾਰਾ ਸਿੰਘ ਮੱਲ ਰਿਟਾਇਰਡ ਜਨਰਲ ਮੈਨੇਜਰ ਸਟੇਟ ਟਰਾਂਸਪੋਰਟ ਪੰਜਾਬ ਨੇ ਦੱਸਿਆ ਕਿ ਰੱਖੇ ਹੋਏ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਜਾਣਗੇ | ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਕੀਰਤਨੀ ਜਥੇ ਆਪਣਾ ਪ੍ਰੋਗਰਾਮ ਪੇਸ਼ ਕਰਨਗੇ | ਉਨ੍ਹਾਂ ਦੱਸਿਆ ਕਿ ਅਸਥਾਨ ਦੇ ਸਰੋਵਰ ਵਿੱਚ ਹਰ ਸਾਲ ਵੱਡੀ ਗਿਣਤੀ ਵਿੱਚ ਸ਼ਰਧਾਲੂ ਇਸ਼ਨਾਨ ਕਰਨ ਆਉਂਦੇ ਹਨ |