ਔੜ/ਝਿੰਗੜਾਂ, 12 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਪੰਜ ਤੀਰਥ ਸਾਹਿਬ ਲੜੋਆ ਵਿਖੇ ਵਿਸਾਖੀ ਜੋੜ ਮੇਲੇ ਨੂੰ ਸਮਰਪਿਤ ਧਾਰਮਿਕ ਸਮਾਗਮ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਵਿਦੇਸ਼ ਵਸਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 12 ਤੋਂ 14 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਦੱਸਿਆ ਕਿ 12 ਅਪ੍ਰੈਲ ਨੂੰ ਸਵੇਰੇ 10 ਵਜੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ | ਜਿਨ੍ਹਾਂ ਦੇ ਭੋਗ 14 ਅਪ੍ਰੈਲ ਨੂੰ ਸਵੇਰੇ 9 ਵਜੇ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥੇ, ਕਥਾ ਵਾਚਕ, ਢਾਡੀ ਜਥੇ ਸਿੱਖ ਇਤਿਹਾਸ ਦਾ ਗੌਰਵਮਈ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਅਹੁਦੇਦਾਰ ਮੈਂਬਰਾਂ ਤੋਂ ਇਲਾਵਾ ਪਿੰਡ ਵਾਸੀ ਅਤੇ ਹੋਰ ਵੀ ਸੰਗਤਾਂ ਹਾਜ਼ਰ ਸਨ |