ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਰੈੱਡ ਕਰਾਸ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 13-04-2026
ਨਵਾਂਸ਼ਹਿਰ, 12 ਅਪ੍ਰੈਲ (ਜਸਬੀਰ ਸਿੰਘ ਨੂਰਪੁਰ) - ਰੈੱਡ ਕਰਾਸ ਨਸ਼ਾ ਪੀੜਤਾਂ ਲਈ ਏਕੀਕਿ੍ਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਦੌਰਾਨ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਸ਼ਵ ਸਿਹਤ ਦਿਵਸ ਹਰ ਸਾਲ ਦੁਨੀਆ ਭਰ ਵਿੱਚ ਤੰਦਰੁਸਤੀ ਅਤੇ ਸਿਹਤਮੰਦ ਜੀਵਨ ਨੂੰ ਉਤਸ਼ਾਹਿਤ ਕਰਨ ਲਈ ਮਨਾਇਆ ਜਾਂਦਾ ਹੈ | ਕਿਸੇ ਵਿਅਕਤੀ ਦੇ ਜੀਵਨ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਉਸਦੀ ਸਿਹਤ ਹੈ, ਜੋ ਉਸਦੇ ਜੀਵਨ ਦੀ ਗੁਣਵੱਤਾ ਨੂੰ ਨਿਰਧਾਰਤ ਕਰਦੀ ਹੈ | ਇਸ ਦਾ ਮਕਸਦ ਲੋਕਾਂ ਨੂੰ ਭਿਆਨਕ ਬਿਮਾਰੀਆਂ ਤੋਂ ਜਾਣੂ ਕਰਵਾਉਣਾ ਹੈ | ਇਸ ਸਾਲ ਦਾ ਥੀਮ ਹੈ- ਸਿਹਤ ਲਈ ਇਕ ਜੁੱਟ, ਵਿਗਿਆਨ ਦੇ ਨਾਲ ਖੜੇ ਹੋਵੋ | ਵਿਸ਼ਵ ਸਿਹਤ ਸੰਗਠਨ ਪੂਰੇ ਦੇਸ਼ ਦੀ ਸਿਹਤ ਪ੍ਰਣਾਲੀ ਦੀ ਨਿਗਰਾਨੀ ਕਰਦਾ ਹੈ | ਉਨ੍ਹਾਂ ਕਿਹਾ ਕਿ ਮਨੁੱਖੀ ਸਿਹਤ ਵਾਤਾਵਰਣ ਨਾਲ ਨੇੜਿਓਾ ਜੁੜੀ ਹੋਈ ਹੈ | ਸਿਹਤਮੰਦ ਜੀਵਨ ਲਈ ਸਾਫ਼ ਸੁਥਰਾ ਵਾਤਾਵਰਨ ਜ਼ਰੂਰੀ ਹੈ | ਹਵਾ, ਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਬਹੁਤ ਸਾਰੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ ਜਿਵੇਂ ਕਿ ਦਮਾ, ਲਾਗ, ਅਤੇ ਹੋਰ ਗੰਭੀਰ ਸਿਹਤ ਸਮੱਸਿਆਵਾਂ | ਸਾਫ਼ ਪੀਣ ਵਾਲਾ ਪਾਣੀ, ਤਾਜ਼ੀ ਹਵਾ, ਉਚਿਤ ਸਵੱਛਤਾ, ਅਤੇ ਹਰਿਆ ਭਰਿਆ ਮਾਹੌਲ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਤੰਦਰੁਸਤ ਰਹਿਣ ਵਿੱਚ ਮਦਦ ਕਰਦਾ ਹੈ | ਰੁੱਖ ਹਵਾ ਪ੍ਰਦੂਸ਼ਣ ਨੂੰ ਘਟਾਉਂਦੇ ਹਨ ਅਤੇ ਆਕਸੀਜਨ ਪ੍ਰਦਾਨ ਕਰਦੇ ਹਨ, ਜਦੋਂ ਕਿ ਸਾਫ਼ ਆਲਾ ਦੁਆਲਾ ਕਈ ਬਿਮਾਰੀਆਂ ਨੂੰ ਫੈਲਣ ਤੋਂ ਰੋਕਦਾ ਹੈ | ਇਸ ਮੌਕੇ ਤੇ ਸ਼੍ਰੀਮਤੀ ਕਮਲਜੀਤ ਕੌਰ, ਕੌਂਸਲਰ ਨੇ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਕਿ ਆਪਣੀ ਸਿਹਤ ਨੂੰ ਤੰਦਰੁਸਤ ਰੱਖਣ ਦਾ ਸਭ ਤੋਂ ਵਧੀਆ ਤਰੀਕਾ ਆਪਣੇ ਘਰ ਦਾ ਬਣਿਆ ਭੋਜਨ ਖਾਣਾ ਹੈ | ਉਨ੍ਹਾਂ ਨੇ ਦਾਖਿਲ ਮਰੀਜਾਂ ਨੂੰ ਨਸ਼ੇ ਮੁਕਤ ਹੋਣ ਲਈ ਪ੍ਰੇਰਿਤ ਕੀਤਾ | ਇਸ ਮੌਕੇ 'ਤੇ ਸਟਾਫ ਮੈਂਬਰ ਜਸਵਿੰਦਰ ਕੌਰ, ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ, ਕਮਲਾ ਰਾਣੀ, ਕੋਮਲਪ੍ਰੀਤ ਕੌਰ, ਅਤੇ ਮਰੀਜ ਹਾਜਿਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕੇ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ -ਡਾ. ਸੁੱਖੀ ਅਗਲੀ ਖ਼ਬਰ ਬੇਗਮਪੁਰ ਵਿਖੇ ਕਰਵਾਇਆ ਜਾਣ ਵਾਲਾ ਸਮਾਗਮ ਮੁਲਤਵੀ- ਬਛੌੜੀ
Ad Position 24
No active advertisement