ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਹਲਕੇ ਦੇ ਵਿਕਾਸ ਕਾਰਜਾਂ 'ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ -ਡਾ. ਸੁੱਖੀ

Ad Position 21
No active advertisement
ਅਜੀਤ ਡੈਸਕ 13-04-2026
ਬਹਿਰਾਮ, 12 ਅਪ੍ਰੈਲ (ਨਛੱਤਰ ਸਿੰਘ ਬਹਿਰਾਮ)-ਆਮ ਆਦਮੀ ਪਾਰਟੀ ਦਾ ਮੁੱਖ ਮੰਤਵ ਪੰਜਾਬ ਨੂੰ ਰੰਗਲਾ, ਭਿ੍ਸ਼ਟਾਚਾਰ ਤੋਂ ਮੁਕਤ ਬਣਾਉਣਾ ਹੈ ਇਹ ਸ਼ਬਦ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਪਿੰਡ ਮੇਹਲੀ ਵਿਖੇ 37 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਆਖੇ | ਉਨ੍ਹਾਂ ਕਿਹਾ ਕਿ ਬੰਗਾ ਹਲਕੇ ਦੇ ਹੋਰ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ | ਜਿਸ ਕਰਕੇ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਕਾਸ ਦੇ ਆਧਾਰ 'ਤੇ ਫਿਰ ਪੰਜਾਬ ਵਿੱਚ ਆਪਣੀ ਸਰਕਾਰ ਬਣਾਵੇਗੀ | ਉਪਰੰਤ ਸਰਪੰਚ ਸਰਬਜੀਤ ਕੌਰ ਨੇ ਜਿੱਥੇ ਵਿਧਾਇਕ ਡਾ. ਸੁੱਖੀ ਦਾ ਧੰਨਵਾਦ ਕੀਤਾ | ਇਸ ਮੌਕੇ ਆਦੇਸ਼ ਕੁਮਾਰ ਬੀ.ਡੀ.ਪੀ.ਓ ਬੰਗਾ, ਸੁਖਵਿੰਦਰ ਕੁਮਾਰ ਸਫ਼ਰੀ ਪੰਚਾਇਤ ਸਕੱਤਰ, ਪਵਨਜੀਤ ਸਿੰਘ ਸਿੱਧੂ ਹਲਕਾ ਸੰਗਠਨ ਇੰਚਾਰਜ, ਸੋਹਣ ਲਾਲ ਢੰਡਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਯੂਥ ਆਗੂ ਵਿਪਨ ਰਾਣਾ, ਕਮਲਜੀਤ ਸਿੰਘ ਮੇਹਲੀ, ਡਾ. ਜਸਪਾਲ ਕਲੇਰ, ਕੇਵਲ ਰਾਮ ਪੰਚ, ਲਖਵੀਰ ਰਾਮ ਪੰਚ, ਰਵਿੰਦਰ ਸਿੰਘ ਨੰਬਰਦਾਰ, ਪਰਵਿੰਦਰ ਸਿੰਘ ਨੰਬਰਦਾਰ, ਹਰਭਜਨ ਸਿੰਘ, ਠੇਕੇਦਾਰ ਦਰਸ਼ਨ ਰਾਮ, ਅਵਤਾਰ ਰਾਮ, ਮਾਸਟਰ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਆਗੂ ਚੌਧਰੀ ਮੀਨਾ ਸੂੰਢ ਨੇ ਚੱਕ ਮੰਡੇਰ ਵਿਖੇ ਵਰਕਰਾਂ ਨਾਲ ਕੀਤੀ ਮੀਟਿੰਗ ਅਗਲੀ ਖ਼ਬਰ ਰੈੱਡ ਕਰਾਸ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ
Ad Position 24
No active advertisement