ਨਵਾਂਸ਼ਹਿਰ, 12 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਚੰਡੀਗੜ੍ਹ ਰੋਡ ਸਥਿਤ ਗੁਰਦੁਆਰਾ ਅੰਗਦ ਨਗਰ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 11 ਦਿਨਾਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ | ਅੱਜ ਪਹਿਲੇ ਦਿਨ ਦੇ ਸਮਾਗਮਾਂ ਵਿੱਚ ਗੁਰਦੁਆਰਾ ਸਿੰਘ ਸਭਾ ਦੇ ਰਾਗੀ ਭਾਈ ਸੁਖਦੀਪ ਸਿੰਘ ਦੇ ਜਥੇ ਨੇ ਕੀਰਤਨ ਦੀ ਸੇਵਾ ਨਿਭਾਈ, ਉਪਰੰਤ ਭਾਈ ਹਰਜਿੰਦਰ ਸਿੰਘ ਅਟਾਰੀ ਵਾਲੇ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਗੁਰਦੁਆਰਾ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਰਨੈਲ ਸਿੰਘ ਖਾਲਸਾ ਨੇ ਸੰਗਤਾਂ ਨੂੰ ਪ੍ਰਕਾਸ਼ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਭਵਿੱਖ ਦੇ ਪ੍ਰੋਗਰਾਮ ਬਾਰੇ ਵਿਸਥਾਰ 'ਚ ਜਾਣਕਾਰੀ ਸਾਂਝੀ ਕੀਤੀ | ਇਸ ਸਮਾਗਮ ਦੀ ਸੰਪੂਰਨਤਾ ਦੀ ਅਰਦਾਸ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ | ਇਸ ਮੌਕੇ 'ਤੇ ਜਰਨੈਲ ਸਿੰਘ ਖਾਲਸਾ, ਜੋਗਾ ਸਿੰਘ ਐਸ. ਡੀ. ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਹਕੀਕਤ ਸਿੰਘ, ਰਜਿੰਦਰਪਾਲ ਸਿੰਘ, ਕਰਨਜੀਤ ਸਿੰਘ ਆਦਿ ਤੋਂ ਇਲਾਵਾ ਇਲਾਕੇ ਦੀ ਸੰਗਤ ਹਾਜ਼ਰ ਸੀ |