ਮੁਕੰਦਪੁਰ, 13 ਅਪ੍ਰੈਲ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਕਾਮ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਦਿਆਰਥਣ ਪ੍ਰਭਜੋਤ ਕੌਰ ਸਪੁੱਤਰੀ ਅਮਰੀਕ ਸਿੰਘ ਵਾਸੀ ਪਿੰਡ ਹਕੀਮਪੁਰ ਨੇ 84.4 ਫ਼ੀਸਦੀ ਅੰਕ ਹਾਸਲ ਕਰਕੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਕਾਲਜ ਵਿਦਿਆਰਥਣ ਪਰਮਜੀਤ ਕੌਰ ਸਪੁੱਤਰੀ ਰਜਿੰਦਰ ਸਿੰਘ ਵਾਸੀ ਪਿੰਡ ਲੱਲ੍ਹੀਆਂ ਨੇ 81.2 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਦੂਸਰਾ ਅਤੇ ਜ਼ਿਲ੍ਹੇ 'ਚੋਂ ਪੰਜਵਾਂ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਹਰਕੋਮਲ ਕੌਰ ਗਰਚਾ ਸਪੁੱਤਰੀ ਤਰਨਜੀਤ ਸਿੰਘ ਵਾਸੀ ਪਿੰਡ ਮੱਲਾ ਬੇਦੀਆਂ ਨੇ 77.6 ਫ਼ੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |