ਕਟਾਰੀਆਂ, 15 ਅਪ੍ਰੈਲ (ਪੇ੍ਰਮੀ ਸੰਧਵਾਂ)-ਸੀਨੀਅਰ ਕਿਸਾਨ ਤੇ 'ਆਪ' ਆਗੂ ਜਗਜੀਤ ਸਿੰਘ ਬਲਾਕੀਪੁਰ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਾਵੇਂ ਕਿ ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ 'ਚ ਅਜੇ ਕਣਕ ਦੀ ਸਰਕਾਰੀ ਖਰੀਦ ਕਿਸੇ ਕਾਰਨਾਂ ਕਰਕੇ ਸ਼ੁਰੂ ਨਹੀਂ ਹੋ ਸਕੀ | ਪਰ ਆਉਣ ਵਾਲੇ ਇਕ ਦੋ ਦਿਨਾਂ ਤੱਕ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਦੀ ਸੰਭਾਵਨਾ ਹੈ | ਕਿਉਂਕਿ ਕਈਆਂ ਕਿਸਾਨਾਂ ਵਲੋਂ ਮੌਸਮ ਦੀ ਖਰਾਬੀ ਕਾਰਨ ਅਣਪੱਕੀ ਕਣਕ ਹੀ ਲਿਆਂਦੀ ਜਾ ਰਹੀ ਹੈ, ਜਿਸ ਕਾਰਨ ਮਜ਼ਦੂਰਾਂ ਨੂੰ ਮੰਡੀ ਵਿੱਚ ਕਿਸਾਨਾਂ ਵਲੋਂ ਲਿਆਂਦੀ ਕਣਕ ਨੂੰ ਸੁਕਾਉਣਾ ਪੈ ਰਿਹਾ ਹੈ | ਜਿਸ ਕਾਰਨ ਮੰਡੀ ਦਾ ਮਜ਼ਦੂਰ ਵਰਗ ਵੀ ਪ੍ਰੇਸ਼ਾ ਹੈ | ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਹਰੀ ਕਣਕ ਦੀ ਕਟਾਈ ਕਰਾਉਣ ਦੀ ਬਜਾਏ ਸਿਰਫ ਪੱਕੀ ਹੋਈ ਕਣਕ ਨੂੰ ਕਟਾ ਕੇ ਮੰਡੀ ਵਿੱਚ ਲਿਆਉਣ ਤਾਂ ਜੋ ਕਿਸੇ ਵੀ ਵਰਗ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |