ਨਵਾਂਸ਼ਹਿਰ, 15 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਬਲਕਾਰ ਸਿੰਘ ਢੀਡਸਾ ਦੀ ਅਗਵਾਈ 'ਚ ਧਰਨਾ ਦਿੱਤਾ ਗਿਆ | ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਇੱਕ ਪਾਸੇ ਮੰਡੀਆਂ 'ਚ ਪ੍ਰਬੰਧ ਮੁਕੰਮਲ ਹੋਣ ਦੇ ਡੀਗੇ ਮਾਰ ਰਹੀ ਹੈ ਦੂਸਰੇ ਪਾਸੇ ਕਿਸਾਨ ਮੰਡੀਆਂ 'ਚ ਖੱਜਲ-ਖੁਆਰ ਹੋ ਰਹੇ ਹਨ | ਉਹਨਾਂ ਕਿਹਾ ਮੰਡੀਆਂ ਵਿੱਚ ਇਸ ਸਮੇਂ ਬਾਰਦਾਨੇ ਦੀ ਘਾਟ ਪਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਪਰੇਸ਼ਾਨ ਹੋਣਾ ਪੈ ਰਿਹਾ | ਉਨ੍ਹਾਂ ਆਖਿਆ ਕਿ ਮੰਡੀਆਂ 'ਚ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਨਾ ਹੋਣ ਕਾਰਨ ਉਹਨਾਂ ਵੱਲੋਂ ਧਰਨਾ ਦਿੱਤਾ ਗਿਆ | ਉਹਨਾਂ ਆਖਿਆ ਕਿ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਕਣਕ ਦੀ ਖਰੀਦ ਦੇ ਪ੍ਰਬੰਧ ਮੁਕੰਮਲ ਕਰੇ | ਇਸ ਮੌਕੇ 'ਤੇ ਹੋਰਨਾਂ ਤੋਂ ਇਲਾਵਾ ਬਲਕਾਰ ਸਿੰਘ ਢੀਂਡਸਾ ਜ਼ਿਲ੍ਹਾ ਪ੍ਰਧਾਨ, ਮਨਜੀਤ ਸਿੰਘ ਅੜਕ, ਬਾਬਾ ਬਲਕਾਰ ਸਿੰਘ ਲਾਖਾ, ਜਸਪਾਲ ਸਿੰਘ ਤੇ ਹਰਜੀਤ ਸਿੰਘ ਨਿਜਰ ਆਦਿ ਹਾਜ਼ਰ ਸਨ |