29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਮੁਫ਼ਤ ਮੈਗਾ ਮੈਡੀਕਲ ਕੈਂਪ ਅੱਜ

Ad Position 21
No active advertisement
ਅਜੀਤ ਡੈਸਕ 17-04-2026
ਬੰਗਾ, 16 ਅਪ੍ਰੈਲ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਡੀਕਲ ਮੈਗਾ ਜਾਂਚ ਕੈਂਪ 17 ਅਪ੍ਰੈਲ ਸ਼ੁੱਕਰਵਾਰ ਨੂੰ ਸਵੇਰੇ 9:00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਲਗਾਇਆ ਜਾ ਰਿਹਾ ਹੈ | ਟਰੱਸਟ ਦੇ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਨੇ ਦੱਸਿਆ ਕਿ ਟਰੱਸਟ ਵਲੋਂ ਇਲਾਕੇ ਵਿੱਚ ਵੱਖ-ਵੱਖ ਬਿਮਾਰੀਆਂ ਤੋਂ ਪੀੜ੍ਹਤ ਲੋੜਵੰਦ ਮਰੀਜ਼ਾਂ ਨੂੰ ਮੈਡੀਕਲ ਸਹਾਇਤਾ ਦੇਣ ਲਈ ਇਕ ਮੁਫ਼ਤ ਮੈਗਾ ਮੈਡੀਕਲ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਵਿਚ ਮੁਫ਼ਤ ਡਾਕਟਰੀ ਸਲਾਹ ਤੋਂ ਇਲਾਵਾ ਮੁਫ਼ਤ ਥਾਇਰਾਇਡ ਟੈਸਟ, ਮੁਫ਼ਤ ਐਚ.ਬੀ.ਏ 1 ਸੀ ਤੇ ਨਾਰਮਲ ਸ਼ੂਗਰ ਟੈਸਟ, ਅੱਖਾਂ ਦੇ ਚਿੱਟਾ ਮੋਤੀਆ ਦੇ ਮੁਫਤ ਆਪਰੇਸ਼ਨ, ਮੁਫਤ ਯੂਰੋਫਲੋਮੈਟਰੀ ਟੈਸਟ, ਨਿਊਰੋਪੈਥੀ, ਸਪਾਈਰੋਮੈਟਰੀ ਟੈਸਟ, ਮੁਫ਼ਤ ਈ.ਸੀ.ਜੀ., ਮੁਫ਼ਤ ਬੀ.ਐਮ.ਡੀ. ਟੈਸਟ, ਮੁਫ਼ਤ ਟੀ. ਬੀ. ਜਾਂਚ ਟੈਸਟ ਤੇ ਐਕਸਰੇ 'ਤੇ 50 ਫੀਸਦੀ ਛੋਟ ਦਿੱਤੀ ਜਾਵੇਗੀ | ਮੁਫ਼ਤ ਮੈਗਾ ਮੈਡੀਕਲ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਦੱਸਿਆ ਕਿ ਕੈਂਪ ਵਿਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਹਰ ਤਰ੍ਹਾਂ ਦੀ ਸਰੀਰਕ ਬਿਮਾਰੀਆਂ ਦੇ ਮਾਹਿਰ, ਔਰਤਾਂ ਦੀਆਂ ਬਿਮਾਰੀਆਂ, ਬੱਚਿਆਂ ਦੀਆਂ ਬਿਮਾਰੀਆਂ, ਸਿਰ ਤੇ ਦਿਮਾਗ ਦੀਆਂ ਬਿਮਾਰੀਆਂ, ਹੱਡੀਆਂ ਦੀਆਂ ਬਿਮਾਰੀਆਂ, ਦੰਦਾਂ ਦੀਆਂ ਬਿਮਾਰੀਆਂ, ਚਮੜੀ ਦੀਆਂ ਬਿਮਾਰੀਆਂ, ਨੱਕ¸ਕੰਨ¸ਗਲੇ ਦੀਆਂ ਬਿਮਾਰੀਆਂ, ਅੱਖਾਂ ਦੀਆਂ ਬਿਮਾਰੀਆਂ ਅਤੇ ਹਰ ਤਰ੍ਹਾਂ ਦੇ ਛੋਟੇ, ਵੱਡੇ ਅਪਰੇਸ਼ਨਾਂ ਅਤੇ ਦੂਰਬੀਨੀ ਅਪਰੇਸ਼ਨਾਂ ਦੇ ਮਾਹਿਰ ਡਾਕਟਰ ਸਾਹਿਬਾਨ ਕੈਂਪ ਵਿਚ ਆਏ ਸਾਰੇ ਮਰੀਜ਼ਾਂ ਦਾ ਮੁਫ਼ਤ ਚੈਕਅੱਪ ਕਰਨਗੇ | ਇਸ ਮੌਕੇ ਹੁਨਰਦੀਪ ਸਿੰਘ ਬਰਾੜ ਐਚ. ਆਰ, ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾ. ਬਲਵਿੰਦਰ ਸਿੰਘ ਡਿਪਟੀ ਮੈਡੀਕਲ ਸੁਪਰਡੈਂਟ, ਡਾ. ਵਿਵੇਕ ਗੁੰਬਰ, ਡਾ. ਰਾਹੁਲ ਗੋਇਲ, ਡਾ. ਮਾਨਵਦੀਪ ਸਿੰਘ ਬੈਂਸ, ਡਾ. ਸ਼ਵੇਤਾ ਬਗੜਿਆ ਅਤੇ ਡਾ. ਜਗਜੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਿਆਉਣਾ ਸਰਕਾਰ ਦਾ ਇਤਿਹਾਸਕ ਤੇ ਸ਼ਲਾਘਾਯੋਗ ਕਦਮ- ਸਿਆਣ, ਧੀਮਾਨ ਅਗਲੀ ਖ਼ਬਰ ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਕਾਨੂੰਗੋਂ ਕਾਠਗੜ੍ਹ ਸਰਕਲ ਨੂੰ ਕੀਤਾ ਗਿ੍ਫ਼ਤਾਰ
Ad Position 24