ਬਲਾਚੌਰ, 16 ਅਪ੍ਰੈਲ (ਨਰੇਸ਼ ਧੌਲ)-ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਪਾਸ ਕੀਤਾ ਗਿਆ ਸੋਧ ਬਿੱਲ ਇਤਿਹਾਸਕ ਤੇ ਸ਼ਲਾਘਾਯੋਗ ਕਦਮ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਸਵਿੰਦਰ ਸਿਆਣ ਅਤੇ ਪ੍ਰਦੀਪ ਧੀਮਾਨ (ਰਾਮਾ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਸ ਬਿੱਲ ਦੇ ਸਰਬਸੰਮਤੀ ਨਾਲ ਪਾਸ ਹੋਣ ਨਾਲ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ, ਖਾਸ ਕਰਕੇ ਕਾਂਗਰਸ ਨੇ ਪੰਜ ਸਾਲ ਇਸ ਸੰਵੇਦਨਸ਼ੀਲ ਮੁੱਦੇ 'ਤੇ ਸਿਰਫ਼ ਸਿਆਸਤ ਹੀ ਕੀਤੀ ਹੈ ਜਦਕਿ ਦੋਸ਼ੀਆਂ ਨੂੰ ਨੱਥ ਪਾਉਣ ਲਈ ਕੋਈ ਵੀ ਠੋਸ ਕਾਨੂੰਨੀ ਕਦਮ ਨਹੀਂ ਚੁੱਕਿਆ | ਇਸ ਨਵੇਂ ਸੋਧ ਬਿੱਲ ਤਹਿਤ ਬੇਅਦਬੀ ਦੇ ਮਾਮਲਿਆਂ ਨਾਲ ਸਬੰਧਤ ਅਨਸਰਾਂ ਵਿਰੁੱਧ ਕਾਰਵਾਈ ਨੂੰ ਬੇਹੱਦ ਸਖ਼ਤ ਬਣਾਇਆ ਗਿਆ ਹੈ, ਕਿਉਂਕਿ ਅਜਿਹੇ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਅਸਾਨੀ ਨਾਲ ਜ਼ਮਾਨਤ ਨਹੀਂ ਮਿਲੇਗੀ | ਕਾਨੂੰਨ ਵਿਚ ਮਾਮਲਿਆਂ ਦੀ ਜਾਂਚ ਤੇਜ਼ੀ ਨਾਲ ਮੁਕੰਮਲ ਕਰਨ 'ਤੇ ਜ਼ੋਰ ਦਿੱਤਾ ਗਿਆ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਅੱਗੇ ਤੋਂ ਰੋਕਿਆ ਜਾ ਸਕੇ | ਉਨ੍ਹਾਂ ਕਿਹਾ ਕਿ ਇੰਨੀਆਂ ਸਖ਼ਤ ਸਜ਼ਾਵਾਂ ਹੋਣ ਕਾਰਨ ਹੁਣ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਹਰਕਤ ਕਰਨ ਦੀ ਹਿਮਾਕਤ ਨਹੀਂ ਕਰੇਗਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਅਮਨ-ਸ਼ਾਂਤੀ ਅਤੇ