27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-04-2026

ਪੀ. ਐੱਮ. ਸ੍ਰੀ ਸਰਕਾਰੀ ਹਾਈ ਸਕੂਲ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 17-04-2026
ਗੁਣਾਚੌਰ, 16 ਅਪ੍ਰੈਲ (ਅਮਰੀਕ ਕਟਾਰੀਆ)-ਸਰਕਾਰੀ ਹਾਈ ਸਕੂਲ ਗੁਣਾਚੌਰ ਦਾ ਅਠਵੀਂ ਜਮਾਤ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਅਮਨਪ੍ਰੀਤ ਸਿੰਘ ਜੌਹਰ ਨੇ ਦੱਸਿਆ ਕਿ ਇਸ ਵਿਚ 8 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅਤੇ 13 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਸਬੰਧੀ ਸਕੂਲ 'ਚ ਇੱਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹੋਣਹਾਰ ਅਤੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ | ਇਸ ਤੋਂ ਇਲਾਵਾ ਉਹਨਾਂ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਨੂੰ ਅੱਠਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਲਈ ਵੀ ਵਧਾਈ ਦਿੱਤੀ | ਇਸ ਮੌਕੇ ਸਮੂਹ ਸਕੂਲ ਸਟਾਫ ਤੋਂ ਇਲਾਵਾ ਪਿੰਡ ਦੇ ਸਰਪੰਚ ਤਲਵਿੰਦਰ ਸਿੰਘ, ਮਣਧੀਰ ਸਿੰਘ ਚੱਠਾ, ਚੇਅਰਮੈਨ ਅੰਮਿ੍ਤ ਲਾਲ, ਮਾਸਟਰ ਅਜੀਤ ਸਿੰਘ ਅਤੇ ਸਮੂਹ ਸਟਾਫ ਹਾਜ਼ਰ ਰਿਹਾ | ਸਕੂਲ ਦੇ ਮੁੱਖ ਅਧਿਆਪਕ ਅਮਨਪ੍ਰੀਤ ਸਿੰਘ ਜੌਹਰ ਦੁਆਰਾ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਹੋਰ ਮੇਹਨਤ ਕਰਨ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਲੜੋਆ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਨਵਾਂਸ਼ਹਿਰ ਦਾਣਾ ਮੰਡੀ 'ਚ ਕਣਕ ਦੇ ਖ਼ਰੀਦ ਪ੍ਰਬੰਧ ਮੱਧਮ
Ad Position 24