ਔੜ/ਝਿੰਗੜਾਂ, 16 ਅਪ੍ਰੈਲ (ਕੁਲਦੀਪ ਸਿੰਘ ਝਿੰਗੜ)-ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਪੰਜ ਤੀਰਥ ਸਾਹਿਬ ਲੜੋਆ ਵਿਖੇ ਵਿਸਾਖੀ ਜੋੜ ਮੇਲੇ ਨੂੰ ਸਮਰਪਿਤ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀ ਤੇ ਐੱਨ.ਆਰ.ਆਈ. ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਚੱਲੇ ਤਿੰਨ ਦਿਨਾ ਧਾਰਮਿਕ ਸਮਾਗਮ ਦੇ ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਤੇ ਸ੍ਰੀ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਇਆ ਗਿਆ | ਤੀਜੇ ਦਿਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਪੰਥ ਦੇ ਮਹਾਨ ਕੀਰਤਨੀ ਤੇ ਢਾਡੀ ਜਥਿਆਂ ਵਲੋਂ ਗੁਰਇਤਿਹਾਸ ਸੁਣਾ ਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਸਟੇਜ ਸਕੱਤਰ ਦੀ ਅਹਿਮ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾਉਂਦਿਆਂ ਪ੍ਰਧਾਨ ਪਿ੍ੰਸੀਪਲ ਤਰਜੀਵਨ ਸਿੰਘ ਗਰਚਾ ਨੇ ਜੋੜ ਮੇਲੇ 'ਚ ਪੁੱਜੀਆਂ ਸਮੂਹ ਸੰਗਤਾਂ, ਕੀਰਤਨੀ ਤੇ ਢਾਡੀ ਜਥਿਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਸਮੂਹ ਸੰਗਤ ਨੂੰ ਵਿਸਾਖੀ ਦਿਹਾੜੇ ਤੇ ਖਾਲਸਾ ਪੰਥ ਦੇ ਸਾਜਨਾ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਕੀਰਤਨੀ, ਢਾਡੀ ਜਥਿਆਂ ਅਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਪਿ੍ੰਸੀ ਤਰਜੀਵਨ ਸਿੰਘ ਗਰਚਾ, ਗੁਰਦਾਵਰ ਸਿੰਘ, ਨੰਬਰਦਾਰ ਮੱਖਣ ਸਿੰਘ, ਮਨੋਹਰ ਸਿੰਘ ਗਰਚਾ, ਜਸਵੀਰ ਸਿੰਘ ਨੂਰਪੁਰ, ਜਰਨੈਲ ਸਿੰਘ ਨਾਮਧਾਰੀ, ਗੁਰਦੀਪ ਸਿੰਘ ਕੈਨੇਡਾ, ਰਣਜੀਤ ਸਿੰਘ, ਪ੍ਰਵੀਨ ਭੌਦੀ ਲੜੋਆ, ਪਰਮਿੰਦਰ ਸਿੰਘ, ਸੰਦੀਪ ਟੇਲਰ, ਜਸਵੀਰ ਸਿੰਘ ਸ਼ੇਰਗਿੱਲ, ਸੰਜੀਵ, ਤੇਲੂ, ਜਗਜੀਤ ਸਿੰਘ, ਰਾਜ ਕੁਮਾਰ ਮਿੰਟੂ, ਚਰਨਜੀਤ ਸਿੰਘ, ਰਘਵੀਰ ਸਿੰਘ ਭਰਥ ਤੇ ਹੋਰ ਹਾਜ਼ਰ ਸਨ |