ਬੰਗਾ, 16 ਅਪ੍ਰੈਲ (ਧਰਮਵੀਰ ਪਾਲ)-ਡਾਕਟਰ ਭੀਮ ਰਾਓ ਅੰਬੇਡਕਰ ਦੇ ਜਨਮ ਦਿਨ 'ਤੇ ਬੰਗਾ ਦੇ ਮੁਹੱਲਾ ਮੁਕਤਪੁਰਾ ਵਿਖੇ ਸਮਾਗਮ ਕਰਵਾਇਆ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਹਰਜੋਤ ਕੌਰ ਲੋਹਟੀਆ ਵਾਈਸ ਚੇਅਰਮੈਨ ਐਸ.ਸੀ ਕਮਿਸ਼ਨ ਪੰਜਾਬ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਨੇ ਬਾਬਾ ਸਾਹਿਬ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਤੇ ਕਿਹਾ ਕਿ ਜਾਤਾਂ-ਪਾਤਾਂ ਤੇ ਅੰਧ ਵਿਸ਼ਵਾਸ ਦੀਆਂ ਧੱਜੀਆਂ ਉਡਾਉਣ ਵਾਲੇ, ਫਿਲਾਸਫਰ, ਬੁੱਧੀਜੀਵੀ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਡਾ- ਬਾਬਾ ਸਾਹਿਬ ਅੰਬੇਡਕਰ ਜੀ ਨੇ ਸਾਨੂੰ ਬਰਾਬਰਤਾ ਦੇ ਹੱਕ ਲੈ ਕੇ ਦਿੱਤੇ | ਉਹਨਾਂ ਨੇ ਬਾਬਾ ਸਾਹਿਬ ਦੇ ਜਨਮ ਦਿਨ ਦੀਆਂ ਦੁਨੀਆਂ ਭਰ ਵਿੱਚ ਵਸਦੇ ਹੋਏ ਬਾਬਾ ਸਾਹਿਬ ਦੇ ਸਿਧਾਂਤਾਂ ਨੂੰ ਮੰਨਣ ਵਾਲਿਆਂ ਨੂੰ ਵਧਾਈ ਦਿੱਤੀ | ਇਸ ਮੌਕੇ ਉਨ੍ਹਾਂ ਨਾਲ ਬੰਗਾ ਹਲਕੇ ਦੀ ਆਮ ਆਦਮੀ ਪਾਰਟੀ ਦੀ ਲੀਡਰਸ਼ਪਿ ਮੌਜੂਦ ਸੀ |