ਬੰਗਾ, 17 ਅਪੈ੍ਰਲ (ਧਰਮਵੀਰ ਪਾਲ)-ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵਲੋਂ ਲੋਕ ਸੇਵਾ ਹਿੱਤ ਚਲਾਏ ਜਾ ਰਹੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਮੁਫ਼ਤ ਮੈਡੀਕਲ ਮੈਗਾ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ 870 ਮਰੀਜ਼ਾਂ ਲਾਭ ਪ੍ਰਾਪਤ ਕੀਤਾ | ਇਸ ਕੈਂਪ ਦਾ ਉਦਘਾਟਨ ਗੁਲਪ੍ਰੀਤ ਸਿੰਘ ਔਲਖ ਡਿਪਟੀ ਕਮਿਸ਼ਨਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਆਪਣੇ ਕਰ ਕਮਲਾਂ ਨਾਲ ਰਿਬਨ ਕੱਟ ਕੇ ਕੀਤਾ | ਇਸ ਮੌਕੇ ਉਹਨਾਂ ਕਿਹਾ ਕਿ ਟਰੱਸਟ ਵੱਲੋਂ ਹਸਪਤਾਲ ਦੀ 42ਵੀਂ ਵਰ੍ਹੇਗੰਢ ਮੌਕੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾ ਕੇ ਸ਼ਲਾਘਾਯੋਗ ਕਾਰਜ ਕੀਤਾ ਹੈ, ਜਿਸ ਨਾਲ ਲੋੜਵੰਦਾਂ ਨੂੰ ਮਿਆਰੀ ਮੈਡੀਕਲ ਸਹੂਲਤਾਂ ਮਿਲਣਗੀਆਂ | ਔਲਖ ਨੇ ਬਾਨੀ ਪ੍ਰਧਾਨ ਬਾਬਾ ਬੁੱਧ ਸਿੰਘ ਢਾਹਾਂ ਨੂੰ ਯਾਦ ਕੀਤਾ ਅਤੇ ਮੌਜੂਦਾ ਪ੍ਰਧਾਨ ਕੁਲਵਿੰਦਰ ਸਿੰਘ ਢਾਹਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲ ਰਹੀਆਂ ਆਧੁਨਿਕ ਸਿਹਤ ਸੇਵਾਵਾਂ ਦੀ ਭਾਰੀ ਪ੍ਰਸੰਸਾ ਕੀਤੀ | ਉਨ੍ਹਾਂ ਨੇ ਆਪਣੇ ਵੱਲੋਂ ਅਤੇ ਪੰਜਾਬ ਸਰਕਾਰ ਵੱਲੋਂ ਢਾਹਾਂ ਕਲੇਰਾਂ ਵਿਖੇ ਚੱਲ ਰਹੀਆਂ ਮੈਡੀਕਲ ਅਤੇ ਵਿੱਦਿਅਕ ਸੰਸਥਾਵਾਂ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਕੈਂਪ ਵਿਚ ਡਾ. ਜਸਦੀਪ ਸਿੰਘ ਸੈਣੀ, ਈ.ਐੱਨ.ਟੀ. ਮਾਹਿਰ ਡਾ. ਬਲਵਿੰਦਰ ਸਿੰਘ, ਡਾ.ਅਮਿਤ ਸੰਧੂ, ਡਾ. ਵਿਵੇਕ ਗੁੰਬਰ, ਡਾ.ਮਾਨਵਦੀਪ ਸਿੰਘ ਬੈਂਸ, ਡਾ.ਪਰਮਿੰਦਰ ਸਿੰਘ ਵਾਰੀਆ, ਡਾ.ਸ਼ਵੇਤ ਬਗਿੜਆ, ਡਾ.ਹਰਤੇਸ਼ ਸਿੰਘ ਪਾਹਵਾ, ਡਾ.ਰਾਹੁਲ ਗੋਇਲ, ਡਾ.ਟੀ.ਅਗਰਵਾਲ, ਡਾ.ਜਗਜੀਤ ਸਿੰਘ, ਡਾ.ਦੀਪਕ ਦੁੱਗਲ, ਡਾ.ਵਿਕਰਾਂਤ ਰਾਏ, ਡਾ.ਰਵੀਨਾ, ਦਲਜੀਤ ਕੌਰ ਨੇ ਕੈਂਪ ਵਿਚ ਆਏ 870 ਤੋਂ ਵੱਧ ਮਰੀਜ਼ਾਂ ਦੀ ਮੁਫ਼ਤ ਜਾਂਚ ਕੀਤੀ | ਕੈਂਪ ਵਿਚ ਮੁਫਤ ਡਾਕਟਰੀ ਸਲਾਹ ਤੋਂ ਇਲਾਵਾ ਮੁਫਤ ਥਾਇਰਾਇਡ ਟੈਸਟ, ਮੁਫਤ ਐਚ.ਬੀ.ਏ 1 ਸੀ ਤੇ ਨਾਰਮਲ ਸ਼ੂਗਰ ਟੈਸਟ, ਅੱਖਾਂ ਦੇ ਚਿੱਟਾ ਮੋਤੀਆ ਦੇ ਮੁਫਤ ਆਪਰੇਸ਼ਨ, ਮੁਫਤ ਯੂਰੋਫਲੋਮੈਟਰੀ ਟੈਸਟ, ਨਿਊਰੋਪੈਥੀ, ਸਪਾਈਰੋਮੈਟਰੀ ਟੈਸਟ ਆਦਿ ਦੀ ਜਾਂਚ ਮੁਫ਼ਤ ਕੀਤੀ ਗਈ | ਇਸ ਮੌਕੇ 'ਤੇ ਐਸ.ਡੀ.ਐਮ ਬੰਗਾ ਵਿਪਨ ਭੰਡਾਰੀ, ਹਰਪਾਲ ਸਿੰਘ, ਜਗਜੀਤ ਸਿੰਘ ਸੋਢੀ ਮੀਤ ਸਕੱਤਰ, ਸੀਤਲ ਸਿੰਘ ਸਿੱਧੂ ਯੂ.ਕੇ, ਮਲਕੀਅਤ ਸਿੰਘ ਬਾਹੜੋਵਾਲ, ਦਵਿੰਦਰ ਸਿੰਘ ਢਿੱਲੋਂ, ਬੀਬੀ ਹਰਿੰਦਰ ਕੌਰ ਢਾਹਾਂ ਕੈਨੇਡਾ, ਪ੍ਰੋ. ਹਰਬੰਸ ਸਿੰਘ ਬੋਲੀਨਾ ਡਾਇਰੈਕਟਰ ਸਿੱਖਿਆ, ਹੁਨਰਦੀਪ ਸਿੰਘ ਬਰਾੜ ਐਚ.ਆਰ, ਮਹਿੰਦਰਪਾਲ ਸਿੰਘ, ਡਾ. ਜਸਦੀਪ ਸਿੰਘ ਸੈਣੀ, ਡਾ. ਬਲਵਿੰਦਰ ਸਿੰਘ, ਪਿ੍ੰਸੀਪਲ ਵਨੀਤਾ ਚੋਟ, ਪਿ੍ੰਸੀਪਲ ਰਮਨਦੀਪ ਕੌਰ, ਰਾਜਦੀਪ ਥਿਦਵਾਰ ਵਾਈਸ ਪਿ੍ੰਸੀਪਲ, ਦਵਿੰਦਰ ਕੌਰ ਨਰਸਿੰਗ ਸੁਪਰਡੈਂਟ, ਸੁਰਜੀਤ ਮਜਾਰੀ ਅਤੇ ਜੋਤੀ ਭਾਟੀਆ ਆਦਿ ਹਾਜ਼ਰ ਸਨ |