ਨਵਾਂਸਹਿਰ 17 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ. ਕਾਮ ਤੀਜੇ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਜਿਸ ਵਿਚ ਕਾਲਜ ਦੀਆਂ ਵਿਦਿਆਰਥਣਾ ਨੇ 100 ਫੀਸਦੀ ਨਤੀਜਾ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਸ਼੍ਰੀਮਤੀ ਤਰਨਪ੍ਰੀਤ ਕੌਰ ਵਾਲੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਖਪ੍ਰੀਤ ਕੌਰ ਨੇ 8.30 ਐੱਸ.ਜੀ.ਪੀ.ਏ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਅਤੇ ਜ਼ਿਲੇ ਵਿੱਚ ਦੂਜਾ ਸਥਾਨ ਹਾਸਲ ਕੀਤਾ | ਮਨਪ੍ਰੀਤ ਕੌਰ ਨੇ 8.09 ਐੱਸ. ਜੀ.ਪੀ .ਏ. ਨਾਲ ਕਲਾਸ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰਾਂ ਸਿਮਰਨਜੀਤ ਕੌਰ ਅਤੇ ਅਮਨਦੀਪ ਕੌਰ ਨੇ 8.0 ਐੱਸ. ਜੀ.ਪੀ.ਏ ਨਾਲ ਕਾਲਜ ਵਿੱਚ ਤੀਜਾ ਸਥਾਨ ਹਾਸਲ ਕੀਤਾ | ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਦੇਸ਼ ਬੰਧੂ ਭੱਲਾ, ਸਕੱਤਰ ਵਿਨੋਦ ਭਰਦਵਾਜ, ਕਾਮਰਸ ਵਿਭਾਗ ਦੇ ਅਧਿਆਪਕਾਂ ਅਤੇ ਸਮੂਹ ਸਟਾਫ਼ ਮੈਂਬਰਾਂ ਨੇ ਸਾਰੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ |