ਬਲਾਚੌਰ, 17 ਅਪ੍ਰੈਲ (ਨਰੇਸ਼ ਧੌਲ)-ਪਿੰਡ ਰੱਕੜਾਂ ਬੇਟ ਦੀ ਨਿਊ ਕਲੋਨੀ ਸਥਿਤ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਸੰਗਤ ਅਤੇ ਨੌਜਵਾਨ ਡਾ. ਅੰਬੇਡਕਰ ਕਲੱਬ ਦੇ ਸਹਿਯੋਗ ਨਾਲ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਦੌਰਾਨ ਹਾਜ਼ਰ ਸ਼ਖਸੀਅਤਾਂ ਵੱਲੋਂ ਡਾ. ਅੰਬੇਡਕਰ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸਟੇਜ ਸਕੱਤਰ ਸੁਖਦੇਵ ਸਿੰਘ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਸੇਵਾ ਨਿਭਾਉਂਦਿਆਂ ਹੋਇਆਂ ਸੰਗਤਾਂ ਨੂੰ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਸਮਾਜਿਕ ਬਰਾਬਰੀ ਤੇ ਏਕਤਾ ਦਾ ਪ੍ਰਣ ਲੈਣ ਲਈ ਪ੍ਰੇਰਿਤ ਕੀਤਾ | ਸਮਾਗਮ ਨੂੰ ਸੰਬੋਧਨ ਕਰਦਿਆਂ ਮਾਸਟਰ ਹਰੀ ਸਿੰਘ ਨੇ ਬਾਬਾ ਸਾਹਿਬ ਦੇ ਜੀਵਨ ਸੰਘਰਸ਼ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਬੱਚਿਆਂ ਤੇ ਨੌਜਵਾਨਾਂ ਨੂੰ ਬਾਬਾ ਸਾਹਿਬ ਦੇ ਪੜ੍ਹੋ, ਜੁੜੋ ਅਤੇ ਸੰਘਰਸ਼ ਕਰੋ ਦੇ ਨਾਅਰੇ ਨੂੰ ਅਸਲ ਜੀਵਨ 'ਚ ਅਪਣਾਉਣਾ ਚਾਹੀਦਾ ਹੈ | ਇਸ ਮੌਕੇ ਪ੍ਰਧਾਨ ਚਰਨਜੀਤ ਸਿੰਘ, ਸਰਪੰਚ ਭਾਗ ਸਿੰਘ, ਮਾਸਟਰ ਹਰੀ ਸਿੰਘ, ਸੁਖਦੇਵ ਸਿੰਘ, ਜਰਨੈਲ ਸਿੰਘ, ਹਰਜੀਤ ਸਿੰਘ, ਭਾਈ ਰਣਜੀਤ ਸਿੰਘ, ਪਰਮਜੀਤ ਸਿੰਘ, ਰਣਜੀਤ ਸਿੰਘ, ਮਨੋਹਰ ਲਾਲ ਅਤੇ ਵਿਕਰਮਜੀਤ ਸਿੰਘ ਸਮੇਤ ਇਲਾਕੇ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਸ਼ਮੂਲੀਅਤ ਕੀਤੀ | ਸਮਾਗਮ ਦੇ ਅਖੀਰ 'ਚ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦਾ ਧੰਨਵਾਦ ਕੀਤਾ ਗਿਆ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ |