ਪੋਜੇਵਾਲ ਸਰਾਂ, 17 ਅਪੈ੍ਰਲ (ਨਵਾਂਗਰਾਈਾ)-ਸ੍ਰੀ ਗੁਰੂ ਤੇਗ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਦੇ ਟੋਟੇ ਦੀ ਕਾਰ ਸੇਵਾ ਜੋ ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿਛਲੇ ਸਵਾ ਦੋ ਸਾਲ ਤੋਂ ਲਗਾਤਾਰ ਚੱਲ ਰਹੀ ਹੈ | ਇਸ ਸੇਵਾ ਦੇ ਤਹਿਤ ਤਿੰਨ ਪੁਲੀਆਂ ਅਤੇ ਇੱਕ ਵੱਡੇ ਪੁਲ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਇਸ ਤੋਂ ਇਲਾਵਾ ਹੁਣ ਤੱਕ ਪੰਜ ਪੁਲੀਆਂ ਤਿਆਰ ਕੀਤੀਆਂ ਗਈਆਂ ਹਨ ਤੇ ਹਰੋ ਦਾ ਪੋਅ ਲਾਗੇ ਬਣ ਰਹੀ ਪੁਲੀ ਦੇ ਲੈਂਟਰ ਦੀ ਸੇਵਾ ਕੀਤੀ ਗਈ ਤੇ ਲੈਂਟਰ ਪਾਇਆ ਗਿਆ | ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਸਿੰਘਪੁਰ ਤੋਂ ਕਾਹਨਪੁਰ 90 ਫੀਸਦੀ ਹਿੱਸੇ 'ਤੇ ਲੁੱਕ ਪਾਉਣ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਤੇ ਬਾਕੀ ਕੰਮ ਜਲਦੀ ਹੀ ਪੂਰਾ ਕੀਤਾ ਜਾਵੇਗਾ | ਇਸ ਤੋਂ ਇਲਾਵਾ ਇਸ ਟੋਟੇ ਦੇ ਨਾਲ-ਨਾਲ ਪਾਣੀ ਦੇ ਨਿਕਾਸ ਲਈ ਖਾਲੇ ਵੀ ਬਣਾਏ ਜਾਣਗੇ ਅਤੇ ਸੜਕ ਦੇ ਦੋਨੇ ਪਾਸੇ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸੜਕ ਦੀ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਵਲੋਂ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਤੇ ਸੰਗਤ ਵਲੋਂ ਇਸ ਮਾਰਗ ਦੀ ਸੇਵਾ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ ਉਹਨਾਂ ਕਿਹਾ ਕਿ ਇਹ ਮਾਰਗ ਖਾਲਸੇ ਦੀ ਜਨਮ ਭੂਮੀ, ਮਾਤਾ ਨੈਣਾ ਦੇਵੀ, ਬਾਬਾ ਬਲਾਕ ਨਾਥ ਤੇ ਹਿਮਾਚਲ ਨੂੰ ਜੋੜਨ ਵਾਲਾ ਮੁੱਖ ਮਾਰਗ ਹੈ ਇਸ ਲਈ ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਗ ਦੀ ਚਲ ਰਹੀ ਸੇਵਾ ਵਿੱਚ ਆਪਣਾ ਪੂਰਾ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਬਾਬਾ ਸਤਨਾਮ ਸਿੰਘ ਮੁਣਸੀ, ਜਥੇਦਾਰ ਇੰਦਰਜੀਤ ਸਿੰਘ ਬੰਬ ਅੰਮਿ੍ਤਸਰ, ਸੰਤੋਖ ਸਿੰਘ ਸਰਪੰਚ ਬਾਬਾ ਬਕਾਲਾ, ਭਾਗ ਸਿੰਘ, ਹਰਪਾਲ ਸਿੰਘ ਪਾਲੀ ਤੇ ਦਲਜੀਤ ਸਿੰਘ ਬੈਂਸ ਆਦਿ ਹਾਜ਼ਰ ਸਨ |