09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਅਮਰਦੀਪ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 18-04-2026
ਮੁਕੰਦਪੁਰ, 17 ਅਪੈ੍ਰਲ (ਅਮਰੀਕ ਸਿੰਘ ਢੀਂਡਸਾ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ. ਏ. ਸਮੈਸਟਰ ਪਹਿਲਾ ਦੇ ਨਤੀਜਿਆਂ ਵਿਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਸ. ਮਨਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਾਲਜ ਵਿਦਿਆਰਥਣ ਸੰਜਨਾ ਨੇ 74.6 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਪਹਿਲਾਂ ਸਥਾਨ ਹਾਸਲ ਕੀਤਾ | ਕਾਲਜ ਵਿਦਿਆਰਥਣ ਤਰਨਪ੍ਰੀਤ ਕੌਰ ਨੇ 67.8 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਮਨਦੀਪ ਕੌਰ ਨੇ 67 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਪਿ੍ੰਸੀਪਲ ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਡਾ. ਨਿਰਦੋਸ਼ ਕੌਰ, ਪ੍ਰੋ. ਜਗਵਿੰਦਰ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਮਾਤਾ ਦਲਵੀਰ ਕੌਰ ਥਿਆੜਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਕਰਵਾਇਆ
Ad Position 24