09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 18-04-2026
ਉਸਮਾਨਪੁਰ, 17 ਅਪ੍ਰੈਲ (ਸੰਦੀਪ ਮਝੂਰ)-ਪਿੰਡ ਚਕਲੀ ਸੁਜਾਇਤ ਸਥਿਤ ਡਾ. ਅੰਬੇਡਕਰ ਭਵਨ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਮੌਕੇ ਪਤਵੰਤਿਆਂ ਵਲੋਂ ਬਾਬਾ ਸਹਿਬ ਦੇ ਆਦਮ ਕੱਦ ਬੁੱਤ 'ਤੇ ਫੁੱਲ ਮਲਾਵਾ ਭੇਟ ਕੀਤੀਆਂ ਗਈਆਂ | ਕੈਂਪ ਦਾ ਉਦਘਾਟਨ ਪਤਵੰਤਿਆਂ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਸਮਾਜ ਸੇਵਕ ਸਤਪਾਲ ਜੱਸੀ ਨੇ ਦੱਸਿਆ ਕਿ ਕੈਂਪ ਵਿੱਚ ਅੱਖਾਂ ਦੇ ਮਾਹਿਰ ਡਾ. ਦਵਿੰਦਰ ਢਾਂਡਾ ਸੇਵਾਮੁਕਤ ਸਿਵਲ ਸਰਜਨ, ਮਨੋਵਿਗਆਨੀ ਡਾ. ਜੋਨਿੰਦਰ ਸਿੰਘ ਸੰਧੂ, ਦਿਲ ਦੇ ਰੋਗਾਂ ਦੇ ਮਾਹਿਰ ਡਾ. ਮੁਕੁਲ ਬੇਦੀ, ਈ.ਐੱਨ.ਟੀ. ਮਾਹਿਰ ਡਾ. ਸ਼ੈਲਜਾ ਬੇਦੀ, ਹੱਡੀਆਂ ਦੇ ਰੋਗਾਂ ਦੇ ਮਾਹਿਰ ਡਾ. ਮੰਗਤ ਸਿੰਘ, ਡਾ. ਪਰਮਜੀਤ ਮਾਨ, ਡਾ. ਗੁਰਪ੍ਰੀਤ ਥਿਆੜਾ ਅਤੇ ਡਾ. ਪਰਮਜੀਤ ਮਾਹੀ ਆਦਿ ਵਲੋਂ 200 ਦੇ ਕਰੀਬ ਮਰੀਜ਼ਾਂ ਦੀ ਜਾਂਚ ਕੀਤੀ ਗਈ | ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਅਤੇ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਦਿੱਤੀਆਂ ਗਈਆਂ | ਇਸ ਮੌਕੇ ਸ਼ਹੀਦ ਭਗਤ ਸਿੰਘ ਬਲੱਡ ਸੈਂਟਰ ਨਵਾਂਸ਼ਹਿਰ ਵਲੋਂ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਮੁਖੀ ਸੀ. ਐਮ. ਸੀ ਲੁਧਿਆਣਾ ਦੇ ਸਹਿਯੋਗ ਨਾਲ ਸਵੈ ਇੱਛੁਕ ਖ਼ੂਨਦਾਨ ਕੈਂਪ ਵੀ ਲਗਾਇਆ ਗਿਆ, ਜਿਸ ਵਿਚ 60 ਯੂਨਿਟ ਦੇ ਕਰੀਬ ਖੂਨਦਾਨ ਇਕੱਤਰ ਕੀਤਾ ਗਿਆ | ਇਸ ਮੌਕੇ ਨਵਰਾਜ ਸਿੰਘ ਐਡਵੋਕੇਟ ਪੰਜਾਬ ਐਂਡ ਹਰਿਆਣਾ ਹਾਈ ਕੋਰਟ, ਡਾਕਟਰ ਅਮਨਦੀਪ ਕੌਰ ਥਿਆੜਾ, ਹਰਬਿਲਾਸ ਬੱਧਣ, ਜਥੇਦਾਰ ਤਾਰਾ ਸਿੰਘ ਸ਼ੇਖੂਪੁਰ, ਸਤਪਾਲ ਜੱਸੀ, ਨਰੇਸ਼ ਕੁਮਾਰ ਸਾਬਕਾ ਐਸ. ਈ ਬਿਜਲੀ ਵਿਭਾਗ ਨਵਾਂਸ਼ਹਿਰ ਆਦਿ ਨੇ ਸੰਵਿਧਾਨ ਨਿਰਮਾਤਾ ਡਾਕਟਰ ਭੀਮ ਰਾਓ ਅੰਬੇਡਕਰ ਦੀ ਜੀਵਨੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਐੱਸ.ਆਰ. ਪੈਥੋਲੋਜੀ ਲੈਬਾਰੇਟਰੀ ਨਵਾਂਸ਼ਹਿਰ ਦੀ ਟੀਮ ਵਲੋਂ ਡਾਕਟਰ ਸਿਮਰਨਦੀਪ ਕੌਰ ਜਗਦੇਵ ਅਤੇ ਡਾਕਟਰ ਰਾਹੁਲ ਗੋਇਲ ਦੀ ਅਗਵਾਈ ਹੇਠ ਈ. ਸੀ. ਜੀ., ਸ਼ੂਗਰ ਅਤੇ ਟੀ. ਐੱਸ. ਐੱਚ. ਲਈ ਮੁਫ਼ਤ ਖ਼ੂਨ ਦੀ ਜਾਂਚ ਕੀਤੀ ਗਈ | ਇਸ ਮੌਕੇ ਨਰਸਰੀ ਜਮਾਤ ਤੋਂ ਲੈ ਕੇ 10ਵੀਂ ਜਮਾਤ ਤੱਕ ਦੇ 90 ਫ਼ੀਸਦੀ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ |
Ad Position 22
No active advertisement
ਪਿਛਲੀ ਖ਼ਬਰ ਝਿੰਗੜਾਂ ਵਿਖੇ ਡਾ. ਅੰਬੇਡਕਰ ਦੇ ਜਨਮ ਦਿਵਸ 'ਤੇ ਸਮਾਗਮ ਅਗਲੀ ਖ਼ਬਰ ਘੁੰਮਣਾਂ 'ਚ ਗੁਰਬਖਸ਼ ਸਿੰਘ ਖ਼ਾਲਸਾ ਦਾ ਸਨਮਾਨ
Ad Position 24