08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-04-2026

ਡੀ. ਐੱਸ. ਪੀ. ਮਲਹੋਤਰਾ ਵਲੋਂ ਵੱਖ-ਵੱਖ ਪਿੰਡਾਂ 'ਚ ਸੰਪਰਕ ਮੀਟਿੰਗਾਂ

Ad Position 21
No active advertisement
ਅਜੀਤ ਡੈਸਕ 18-04-2026
ਕਾਠਗੜ੍ਹ, 17 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਪੁਲਿਸ ਤੇ ਜਨਤਾ ਦੇ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਅਤੇ ਇਲਾਕੇ ਵਿਚ ਅਮਨ-ਸ਼ਾਂਤੀ ਨੂੰ ਬਰਕਰਾਰ ਰੱਖਣ ਦੇ ਉਦੇਸ਼ ਨਾਲ, ਤੁਸ਼ਾਰ ਗੁਪਤਾ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਿੰਡ ਮਾਜਰਾ ਜੱਟਾਂ ਅਤੇ ਪਨਿਆਲੀ ਕਲਾਂ ਵਿਖੇ ਅਹਿਮ ਸੰਪਰਕ ਮੀਟਿੰਗਾਂ ਕੀਤੀਆਂ ਗਈਆਂ | ਇਹਨਾਂ ਮੀਟਿੰਗਾਂ 'ਚ ਡੀ. ਐੱਸ. ਪੀ. ਹਿੰਮਤ ਮਲਹੋਤਰਾ ਸਬ ਡਿਵੀਜ਼ਨ ਬਲਾਚੌਰ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਉਨ੍ਹਾਂ ਦੇ ਨਾਲ ਡੀ. ਐੱਸ. ਪੀ. ਧਰਮਿੰਦਰ ਸਿੰਘ, ਅੱੈਸ. ਐੱਚ. ਓ. ਕਾਠਗੜ੍ਹ ਅਭਿਸ਼ੇਕ ਸ਼ਰਮਾ, ਐੱਸ. ਐੱਚ. ਓ. ਸਦਰ ਬਲਾਚੌਰ ਬਿਕਰਮ ਸਿੰਘ ਰੋੜੀ, ਮਨੋਹਰ ਲਾਲ ਇੰਸਪੈਕਟਰ, ਸੰਜੀਵ ਕੁਮਾਰ ਚੌਕੀ ਇੰਚਾਰਜ ਆਂਸਰੋ ਸਮੇਤ ਹੋਰ ਪੁਲਿਸ ਅਧਿਕਾਰੀ ਮੌਜੂਦ ਸਨ | ਮੀਟਿੰਗ ਦੌਰਾਨ ਪਿੰਡ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਡੀ.ਐਸ. ਪੀ. ਹਿੰਮਤ ਮਲਹੋਤਰਾ ਨੇ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਸਮਾਜ ਵਿਚੋਂ ਨਸ਼ਿਆਂ ਵਰਗੀ ਭੈੜੀ ਅਲਾਮਤ ਨੂੰ ਜੜ੍ਹੋਂ ਖਤਮ ਕਰਨਾ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ | ਉਨ੍ਹਾਂ ਨੌਜਵਾਨਾਂ ਅਤੇ ਪੰਚਾਇਤ ਨੂੰ ਅਪੀਲ ਕੀਤੀ ਕਿ ਜੇਕਰ ਪਿੰਡ ਵਿੱਚ ਕੋਈ ਵੀ ਸ਼ੱਕੀ ਵਿਅਕਤੀ ਜਾਂ ਨਸ਼ਾ ਤਸਕਰ ਨਜ਼ਰ ਆਉਂਦਾ ਹੈ, ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ | ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਇਕ ਅਪਰਾਧ ਮੁਕਤ ਸਮਾਜ ਦੀ ਸਿਰਜਣਾ ਕੇਵਲ ਜਨਤਾ ਦੇ ਸਹਿਯੋਗ ਨਾਲ ਹੀ ਸੰਭਵ ਹੈ | ਪੁਲਿਸ ਹਮੇਸ਼ਾ ਲੋਕਾਂ ਦੀ ਸੇਵਾ ਅਤੇ ਮਦਦ ਲਈ ਤਿਆਰ ਹੈ | ਮੀਟਿੰਗ ਦੌਰਾਨ ਪਿੰਡ ਵਾਸੀਆਂ ਨੇ ਆਪਣੀਆਂ ਸਥਾਨਕ ਮੁਸ਼ਕਲਾਂ ਅਤੇ ਸੁਰੱਖਿਆ ਸਬੰਧੀ ਸੁਝਾਅ ਵੀ ਅਧਿਕਾਰੀਆਂ ਨਾਲ ਸਾਂਝੇ ਕੀਤੇ | ਡੀ. ਐੱਸ. ਪੀ. ਨੇ ਇਨ੍ਹਾਂ ਸਮੱਸਿਆਵਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਜਲਦ ਤੋਂ ਜਲਦ ਹੱਲ ਕਰਨ ਦਾ ਪੂਰਨ ਭਰੋਸਾ ਦਿੱਤਾ | ਪਿੰਡ ਦੀ ਪੰਚਾਇਤ ਅਤੇ ਇਲਾਕੇ ਦੇ ਪਤਵੰਤਿਆਂ ਨੇ ਪੁਲਿਸ ਪ੍ਰਸ਼ਾਸਨ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅੰਗਦ ਦੇਵ ਜੀ ਨੇ ਸੇਵਾ ਤੇ ਸਿਮਰਨ ਨਾਲ ਜੋੜਿਆ- ਭਾਈ ਰਾਮ ਸਿੰਘ ਅਗਲੀ ਖ਼ਬਰ ਡਾ. ਆਸਾ ਨੰਦ ਆਰੀਆ ਸਕੂਲ 'ਚ ਮਨਾਇਆ ਵਿਸਾਖੀ ਮੇਲਾ
Ad Position 24