10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਕੇਂਦਰ ਸਰਕਾਰ ਨੇ ਕਣਕ ਖਰੀਦ ਮਾਪਦੰਡਾਂ 'ਚ ਢਿੱਲ ਦੇ ਕੇ ਕਿਸਾਨਾਂ ਦਾ ਦਿੱਲ ਜਿੱਤਿਆ- ਐਡਵੋਕੇਟ ਲਾਦੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਕਟਾਰੀਆਂ, 18 ਅਪ੍ਰੈਲ (ਪ੍ਰੇਮੀ ਸੰਧਵਾਂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਕਿਸਾਨ ਆਗੂ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੇਮੌਸਮੀ ਬਰਸਾਤ, ਝੱਖੜ ਅਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫਸਲ ਦਾ ਭਾਰੀ ਨੁਕਸਾਨ ਕੀਤਾ ਸੀ | ਜਿਸ ਕਾਰਨ ਕਿਸਾਨ ਕਰਜੇ ਦਾ ਮਾਰਿਆ ਕਣਕ ਦੀ ਫਸਲ ਬਰਬਾਦ ਹੋਈ ਦੇਖ ਕੇ ਝੂਰ ਰਿਹਾ ਸੀ | ਪਰ ਕੇਂਦਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਕਣਕ ਦੀ ਖਰੀਦ ਮੌਕੇ ਮਾਪਦੰਡਾਂ ਵਿੱਚ ਢਿੱਲ ਦੇ ਕੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਐਲਾਨ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਇਸ ਮੌਕੇ ਸੁਲੱਖਣ ਸਿੰਘ ਕੰਗਰੌੜ, ਬਲਵੰਤ ਸਿੰਘ, ਜਸਵੰਤ ਸਿੰਘ, ਸੁਖਜਿੰਦਰ ਸਿੰਘ, ਗੁਰਬਚਨ ਸਿੰਘ, ਗਗਨਦੀਪ ਸਿੰਘ, ਹਰਬੰਸ ਲਾਲ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਿਆਨ ਸਿੰਘ ਥਾਂਦੀ ਨਮਿਤ ਸ਼ਰਧਾਂਜਲੀ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਬਾਲਕ ਨਾਥ ਮੰਦਰ ਕਸਬਾ ਮਜਾਰੀ ਵਿਖੇ ਦੋ ਦਿਨਾ ਮੇਲਾ ਅੱਜ ਤੋਂ
Ad Position 24