11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਪੰਜਾਬ ਸਰਕਾਰ ਵਲੋਂ ਮਾਵਾਂ ਭੈਣਾਂ ਸਤਿਕਾਰ ਯੋਜਨਾ ਸਕੀਮ ਨਾਲ ਹਰ ਵਰਗ ਦੀਆਂ ਔਰਤਾਂ ਨੂੰ ਮਿਲੇਗਾ ਵੱਡਾ ਲਾਭ- ਸੰਜੀਵ ਚੇਚੀ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਬਲਾਚੌਰ, 18 ਅਪ੍ਰੈਲ (ਨਰੇਸ਼ ਧੌਲ) - ਪੰਜਾਬ ਸਰਕਾਰ ਵੱਲੋਂ ਮਾਵਾਂ ਭੈਣਾਂ ਸਤਿਕਾਰ ਯੋਜਨਾ ਸਕੀਮ ਨੂੰ ਲਾਗੂ ਕਰਨ ਨਾਲ ਹਰ ਵਰਗ ਦੀਆਂ ਔਰਤਾਂ ਨੂੰ ਵੱਡਾ ਲਾਭ ਪ੍ਰਾਪਤ ਹੋਵੇਗਾ ਅਤੇ ਉਨ੍ਹਾਂ ਦੀ ਘਰੇਲੂ ਆਰਥਿਕਤਾ ਨੂੰ ਵੱਡਾ ਹੁਲਾਰਾ ਮਿਲੇਗਾ | ਇਹ ਪ੍ਰਗਟਾਵਾ ਚੌਧਰੀ ਸੰਜੀਵ ਚੇਚੀ ਜਨਰਲ ਸਕੱਤਰ ਯੂਥ ਵਿੰਗ ਆਮ ਆਦਮੀ ਪਾਰਟੀ ਪੰਜਾਬ ਅਤੇ ਡਾਇਰੈਕਟਰ ਯੁਵਕ ਸੇਵਾਵਾਂ ਬੋਰਡ ਪੰਜਾਬ ਨੇ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ, ਜਿਵੇ ਸਰਕਾਰ ਬਣਦਿਆਂ ਸਾਰ ਹੀ ਮੁਫਤ ਬਿਜਲੀ ਵਰਗੇ ਵਾਅਦੇ ਪੂਰੇ ਕੀਤੇ ਜਿਸ ਦਾ ਆਮ ਵਰਗ ਤੇ ਮਜ਼ਦੂਰ ਵਰਗ ਨੂੰ ਬਹੁਤ ਲਾਭ ਮਿਲਿਆ ਹੈ | ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅੰਦਰ ਬਗੈਰ ਵਿਤਕਰਾ ਕਰਿਆਂ ਸਰਕਾਰੀ ਨੌਕਰੀਆਂ ਪ੍ਰਦਾਨ ਕਰਵਾਉਣਾ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਕਰਾਉਣ ਵਰਗੀਆਂ ਸਹੂਲਤਾਂ ਆਦਿ ਸਮੁੱਚੇ ਪੰਜਾਬ ਵਾਸੀਆਂ ਲਈ ਮੀਲ ਪੱਥਰ ਸਾਬਤ ਹੋ ਰਹੀਆਂ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਵੇਖਦਿਆਂ ਹੋਇਆਂ ਪੰਜਾਬ ਵਾਸੀ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੁੜ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਦੁਬਾਰਾ
Ad Position 22
No active advertisement
ਪਿਛਲੀ ਖ਼ਬਰ ਅਮਰਦੀਪ ਕਾਲਜ ਦੇ ਬੀ.ਸੀ.ਏ. ਕੋਰਸ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮੱਲਾਂ ਮਾਰੀਆਂ ਅਗਲੀ ਖ਼ਬਰ ਪੰਜਾਬ ਸਰਕਾਰ ਦਾ ਲੋਕਾਂ ਨੂੰ ਨਿਰਵਿਘਨ ਸਪਲਾਈ ਦੇਣ ਦਾ ਵਾਅਦਾ ਹਵਾ 'ਚ ਲਟਕਿਆ- ਪੱਲੀ ਝਿੱਕੀ, ਪੂੰਨੀਆ
Ad Position 24