11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਅਮਰਦੀਪ ਕਾਲਜ ਦੇ ਬੀ.ਸੀ.ਏ. ਕੋਰਸ ਦੀਆਂ ਵਿਦਿਆਰਥਣਾਂ ਨੇ ਜ਼ਿਲ੍ਹੇ 'ਚੋਂ ਮੱਲਾਂ ਮਾਰੀਆਂ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਮੁਕੰਦਪੁਰ, 18 ਅਪ੍ਰੈਲ (ਅਮਰੀਕ ਸਿੰਘ ਢੀਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਸੀ.ਏ. ਦੇ ਸਮੈਸਟਰ ਪਹਿਲਾ ਦੇ ਨਤੀਜਿਆਂ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ, ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਸ. ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਰਤਨ ਜੀਤ ਨੇ 82.6 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਪਹਿਲਾ ਅਤੇ ਜ਼ਿਲ੍ਹੇ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ | ਵਿਦਿਆਰਥਣ ਹਰਲੀਨ ਕੌਰ ਨੇ 80.9 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਸਰਾ ਅਤੇ ਜ਼ਿਲ੍ਹੇ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਹਮੀਸ਼ਾ ਨੇ 80.4 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਤੀਸਰਾ ਅਤੇ ਜ਼ਿਲ੍ਹੇ 'ਚੋਂ ਚੌਥਾ ਸਥਾਨ ਹਾਸਲ ਕੀਤਾ | ਉਨ੍ਹਾਂ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਮਕਸੂਦਪੁਰ-ਸੂੰਢ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਮਾਵਾਂ ਭੈਣਾਂ ਸਤਿਕਾਰ ਯੋਜਨਾ ਸਕੀਮ ਨਾਲ ਹਰ ਵਰਗ ਦੀਆਂ ਔਰਤਾਂ ਨੂੰ ਮਿਲੇਗਾ ਵੱਡਾ ਲਾਭ- ਸੰਜੀਵ ਚੇ...
Ad Position 24