11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 19-04-2026
ਔੜ, 18 ਅਪ੍ਰੈਲ (ਗੁਰਨਾਮ ਸਿੰਘ ਸੈਣੀ)- ਸ਼੍ਰੋਮਣੀ ਪੰਥ ਅਕਾਲੀ ਬਾਬਾ ਬੁੱਢਾ ਦਲ ਚੱਲਦਾ ਵਹੀਰ ਚੱਕਰਵਰਤੀ ਪੰਜਵਾਂ ਤਖ਼ਤ 96 ਕਰੋੜੀ ਨਿਹੰਗ ਸਿੰਘਾਂ ਮਿਸਲ ਸ੍ਰੀ ਅਨੰਦਪੁਰ ਸਾਹਿਬ ਜੂਨ 1984 ਦੇ ਪਵਿੱਤਰ ਧਾਰਮਿਕ ਪ੍ਰਸਿੱਧ ਅਸਥਾਨ ਗੁਰਦੁਆਰਾ ਭਗਵਾਨੀ ਸਾਹਿਬ ਜੀ ਭਗਵਾਨ ਸਿੰਘ ਵਾਲਾ ਯਾਦਗਾਰ ਸਿੱਖ ਜਰਨੈਲ ਸ਼ਹੀਦ ਬਾਬਾ ਬੰਦਾ ਸਿੰਘ ਜੀ ਬਹਾਦਰ ਛਾਉਣੀ ਨਿਹੰਗ ਸਿੰਘਾਂ ਬਾਬਾ ਬੁੱਢਾ ਦਲ ਫਾਂਬੜਾ ਰੋਡ ਨੇੜੇ ਬੱਸ ਅੱਡਾ ਔੜ ਗੜੁੱਪੜ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਬੜੇ ਪਿਆਰ ਸ਼ਰਧਾ ਸਹਿਤ ਮਨਾਇਆ ਗਿਆ | ਪਵਿੱਤਰ ਗੁਰਬਾਣੀ ਦੇ ਪਾਠ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿੱਚ ਅਸਥਾਨ ਦੇ ਮੁੱਖ ਪ੍ਰਬੰਧਕ ਜਥੇਦਾਰ ਸੰਤ ਬਾਬਾ ਠਾਕੁਰ ਸਿੰਘ ਜੀ ਅਕਾਲੀ ਬਾਬਾ ਬੁੱਢਾ ਦਲ ਨੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੁੜਨ ਦੀ ਪ੍ਰੇਰਨਾ ਦਿੱਤੀ | ਸ਼ਰਧਾਲੂ ਸੰਗਤਾਂ ਵੱਲੋਂ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ | ਇਸ ਮੌਕੇ ਪ੍ਰਧਾਨ ਧਿਆਨ ਸਿੰਘ, ਹਰੀ ਸਿੰਘ ਕਾਹਲੋ, ਅਵਤਾਰ ਸਿੰਘ ਧੀਰ, ਰਾਜਕੁਮਾਰ, ਕਾਲੂ ਕਰਿਆਨਾ, ਸ਼ਮਸ਼ੇਰ ਸਿੰਘ, ਅਵਤਾਰ ਸਿੰਘ ਪੁਰੇਵਾਲ, ਮੱਖਣ ਸਿੰਘ, ਗੁਰਪ੍ਰੀਤ ਸਿੰਘ, ਗੁਰਜੋਤ ਸਿੰਘ, ਅੰਮਿ੍ਤਪਾਲ ਸਿੰਘ, ਜਸਪ੍ਰੀਤ ਸਿੰਘ ਤੇ ਅੰਸ਼ਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੱਛਮੀ ਏਸ਼ੀਆ 'ਚ ਚੱਲ ਰਹੀ ਜੰਗ ਦਾ ਮਾੜਾ ਅਸਰ ਖੇਤੀ ਸੈਕਟਰ 'ਤੇ ਪੈਣਾ ਸ਼ੁਰੂ -ਰਾਣਾ ਅਗਲੀ ਖ਼ਬਰ ਮਕਸੂਦਪੁਰ-ਸੂੰਢ ਮੰਡੀ ਵਿਖੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ
Ad Position 24