09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦਾ ਕੰਮ ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ -ਬਾਬਾ ਸਤਨਾਮ ਸਿੰਘ

Ad Position 21
No active advertisement
ਅਜੀਤ ਡੈਸਕ 20-04-2026
ਪੋਜੇਵਾਲ ਸਰਾਂ, 19 ਅਪ੍ਰੈਲ (ਨਵਾਂਗਰਾਈਾ)-ਸੀ੍ਰ ਗੁਰੂ ਤੇਗ਼ ਬਹਾਦਰ ਮਾਰਗ ਬੰਗਾ-ਸ੍ਰੀ ਅਨੰਦਪੁਰ ਸਾਹਿਬ ਦੇ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦੀ ਕਾਰ ਸੇਵਾ ਜੋ ਕਿਲ੍ਹਾ ਸੀ੍ਰ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸਤਨਾਮ ਸਿੰਘ ਦੀ ਅਗਵਾਈ ਵਿੱਚ ਪਿਛਲੇ ਦੋ ਸਾਲ ਦੋ ਮਹੀਨੇ ਮਹੀਨੇ ਤੋਂ ਲਗਾਤਾਰ ਚੱਲ ਰਹੀ ਹੈ | ਬਾਬਾ ਸਤਨਾਮ ਸਿੰਘ ਨੇ ਦੱਸਿਆ ਕਿ ਇਸ ਸੜਕ ਦੀ ਸੇਵਾ 'ਤੇ ਲੁੱਕ ਦੀ ਪਹਿਲੀ ਪਰਤ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ | ਪਹਿਲੀ ਪਰਤ 'ਤੇ ਲੁੱਕ ਪਾਉਣ ਦਾ ਕੰਮ ਇੱਕ-ਦੋ ਦਿਨਾਂ ਵਿੱਚ ਖ਼ਤਮ ਹੋ ਜਾਵੇਗਾ | ਇਸ ਸੜਕ 'ਤੇ ਲੁੱਕ ਦੀ ਦੂਜੀ ਪਰਤ ਦਾ ਕੰਮ ਵੀ 30 ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ, ਜਿਸ 'ਤੇ ਅੰਦਾਜ਼ਨ 16 ਕਰੋੜ ਰੁਪਏ ਖ਼ਰਚ ਹੋਵੇਗਾ | ਇਸ ਤੋਂ ਇਲਾਵਾ ਇਸ ਟੋਟੇ ਦੇ ਨਾਲ-ਨਾਲ ਪਾਣੀ ਦੇ ਨਿਕਾਸ ਲਈ ਖਾਲੇ ਵੀ ਬਣਾਏ ਜਾਣਗੇ ਅਤੇ ਸੜਕ ਦੇ ਦੋਨੋਂ ਪਾਸੇ ਵਿਰਾਸਤੀ ਬੂਟੇ ਲਗਾਉਣ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ | ਉਹਨਾਂ ਦੱਸਿਆ ਕਿ ਹਰੋ ਦਾ ਪੋਅ ਲਾਗੇ ਰਟੇਨਿੰਗ ਬਾਲ ਬਣਾਉਣ ਦਾ ਕੰਮ ਵੀ ਚੱਲ ਰਿਹਾ ਹੈ | ਉਹਨਾਂ ਦੱਸਿਆ ਕਿ ਇਸ ਸੜਕ ਦੀ ਸੇਵਾ ਦਾ ਕੰਮ ਕਿਲ੍ਹਾ ਅਨੰਦਗੜ੍ਹ ਸਾਹਿਬ ਵਲੋਂ ਸੰਗਤ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ ਤੇ ਸੰਗਤ ਵਲੋਂ ਇਸ ਮਾਰਗ ਦੀ ਸੇਵਾ ਲਈ ਸਹਿਯੋਗ ਦਿੱਤਾ ਜਾ ਰਿਹਾ ਹੈ | ਉਹਨਾਂ ਕਿਹਾ ਕਿ ਇਹ ਮਾਰਗ ਖ਼ਾਲਸੇ ਦੀ ਜਨਮ ਭੂਮੀ, ਮਾਤਾ ਨੈਣਾਂ ਦੇਵੀ, ਬਾਬਾ ਬਲਾਕ ਨਾਥ ਤੇ ਹਿਮਾਚਲ ਨੂੰ ਜੋੜਨ ਵਾਲਾ ਮੁੱਖ ਮਾਰਗ ਹੈ, ਇਸ ਲਈ ਉਹਨਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ ਇਸ ਮਾਰਗ ਦੀ ਚੱਲ ਰਹੀ ਸੇਵਾ ਵਿੱਚ ਆਪਣਾ ਪੂਰਾ ਯੋਗਦਾਨ ਪਾ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ | ਇਸ ਮੌਕੇ ਠੇਕੇਦਾਰ ਮਨਜਿੰਦਰ ਸਿੰਘ ਅਟਵਾਲ, ਸੇਵਾਦਾਰ ਜਥੇਦਾਰ ਇੰਦਰਜੀਤ ਸਿੰਘ ਬੰਬ ਅੰਮਿ੍ਤਸਰ ਸਾਹਿਬ, ਸਮਾਜ ਸੇਵੀ ਦਲਜੀਤ ਸਿੰਘ ਬੈਂਸ, ਸਿਮਰਨ ਸਿੰਘ, ਸਾਹਿਬ ਸਿੰਘ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਨੀ ਟੌਂਸਾ ਨੂੰ ਹਲਕਾ ਇੰਚਾਰਜ ਲਗਾਏ ਜਾਣ 'ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਮਾਮਲੇ ਦਰਜ
Ad Position 24