09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਹਨੀ ਟੌਂਸਾ ਨੂੰ ਹਲਕਾ ਇੰਚਾਰਜ ਲਗਾਏ ਜਾਣ 'ਤੇ ਅਕਾਲੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ

Ad Position 21
No active advertisement
ਅਜੀਤ ਡੈਸਕ 20-04-2026
ਕਾਠਗੜ੍ਹ, 19 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਬਲਾਚੌਰ ਤੋਂ ਜੁਝਾਰੂ ਵਰਕਰ ਅਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਯੂਥ ਵਿੰਗ ਦੇ ਪ੍ਰਧਾਨ ਅਤੇ ਨੌਜਵਾਨ ਆਗੂ ਸੰਦੀਪ ਚੌਧਰੀ ਹਨੀ ਟੌਂਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬਲਾਚੌਰ ਦੇ ਇੰਚਾਰਜ ਲਗਾਏ ਜਾਣ ਉਪਰੰਤ ਸਮੂਹ ਅਕਾਲੀ ਵਰਕਰਾਂ ਅਤੇ ਪਾਰਟੀ ਆਗੂਆਂ ਵਿੱਚ ਖ਼ੁਸ਼ੀ ਦੀ ਲਹਿਰ ਫੈਲ ਗਈ | ਹਨੀ ਟੌਂਸਾ ਮਰਹੂਮ ਸੰਸਦੀ ਸਕੱਤਰ ਚੌਧਰੀ ਨੰਦ ਲਾਲ ਦੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਬਾਦਲ ਦੀ ਪਾਰਟੀ ਨਾਲ ਪੱਕੇ ਤੌਰ 'ਤੇ ਜੁੜੇ ਹੋਏ ਹਨ ਜੋ ਪਾਰਟੀ ਗਤੀਵਿਧੀਆਂ ਵਿੱਚ ਦਿਨ ਰਾਤ ਇੱਕ ਕਰਕੇ ਆਪਣਾ ਯੋਗਦਾਨ ਪਾ ਰਹੇ ਸੰਦੀਪ ਚੌਧਰੀ ਹਨੀ ਟੌਂਸਾ ਨੂੰ ਹਲਕਾ ਬਲਾਚੌਰ ਦੇ ਇੰਚਾਰਜ ਲਗਾਏ ਜਾਣ ਦੀ ਖ਼ਬਰ ਜਿਵੇਂ ਬਲਾਚੌਰ ਵਾਸੀਆਂ ਵਿੱਚ ਪਹੁੰਚੀ ਤਾਂ ਉਦੋਂ ਤੋਂ ਹੀ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਫੈਲ ਗਿਆ ਅਤੇ ਲੋਕ ਆਪ ਮੁਹਾਰੇ 2027 ਦੀਆਂ ਚੋਣਾਂ ਵਿੱਚ ਹਲਕਾ ਬਲਾਚੌਰ ਦੀ ਸੀਟ ਅਕਾਲੀ ਦਲ ਦੀ ਪੱਕੀ ਸੀਟ ਸਮਝਣ ਲੱਗ ਪਏ ਹਨ | ਇੱਥੇ ਇਹ ਵੀ ਵਰਨਣਯੋਗ ਹੈ ਕਿ ਸੰਦੀਪ ਚੌਧਰੀ ਹਨੀ ਟੌਂਸਾ ਨੇ ਹਮੇਸ਼ਾ ਸ਼੍ਰੋਮਣੀ ਅਕਾਲੀ ਦੇ ਆਗੂਆਂ ਦਾ ਹਰ ਹੁਕਮ ਮੰਨ ਕੇ ਪਾਰਟੀ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ | ਜਿਸ ਕਰਕੇ ਪਾਰਟੀ ਨੇ ਉਹਨਾਂ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਹੈ, ਇਸ ਖ਼ੁਸ਼ੀ ਵਿੱਚ ਸੰਦੀਪ ਚੌਧਰੀ ਹਨੀ ਟੌਂਸਾ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆਂ ਰਿਹਾ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀਆਂ ਬੋਰੀਆਂ ਨਾ ਚੁੱਕਣ ਕਰਕੇ ਆੜ੍ਹਤੀਏ, ਕਿਸਾਨ ਅਤੇ ਮਜ਼ਦੂਰ ਪੇ੍ਰਸ਼ਾਨ ਅਗਲੀ ਖ਼ਬਰ ਸਿੰਘਪੁਰ ਤੋਂ ਕਾਹਨਪੁਰ ਖੂਹੀ ਤੱਕ ਸੜਕ ਦਾ ਕੰਮ ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ -ਬਾਬਾ ਸਤਨਾਮ ਸਿੰਘ
Ad Position 24