09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਟੀ.ਬੀ. ਖਿਲਾਫ਼ ਜੰਗ 'ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ -ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 20-04-2026
ਨਵਾਂਸ਼ਹਿਰ, 19 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)- ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ ਰਾਸ਼ਟਰੀ ਟੀ.ਬੀ. ਮੁਕਤ ਮੁਹਿੰਮ ਤਹਿਤ ਜ਼ਿਲ੍ਹੇ ਅੰਦਰੋਂ ਟੀ.ਬੀ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ | ਇਸੇ ਉਦੇਸ਼ ਨਾਲ ਜ਼ਿਲ੍ਹੇ ਅੰਦਰ 100 ਦਿਨਾ ਟੀ.ਬੀ. ਮੁਕਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਉੱਚ ਜ਼ੋਖਮ ਵਾਲੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਾ ਕੇ ਟੀ.ਬੀ. ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਲੱਭਣਾ ਅਤੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਕੇ ਇਨਫੈਕਸ਼ਨ ਦੀ ਲੜੀ ਨੂੰ ਤੋੜਨਾ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਉੱਚ ਜ਼ੋਖਮ ਵਾਲੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ 100 ਦਿਨਾਂ ਦੀ ਟੀ.ਬੀ ਮੁਕਤ ਮੁਹਿੰਮ ਤਹਿਤ ਹੁਣ ਤੱਕ ਕੁੱਲ 431 ਲੋਕਾਂ ਦੀ ਐਕਸਰੇ ਰਾਹੀਂ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 281 ਪੁਰਸ਼ ਅਤੇ 150 ਮਹਿਲਾਵਾਂ ਸ਼ਾਮਲ ਸਨ | ਉਨ੍ਹਾਂ ਦੱਸਿਆ ਕਿ ਦੇਸ਼ ਨੂੰ ਟੀ.ਬੀ. ਮੁਕਤ ਬਣਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ. ਇੱਕ ਲਾਗ (ਛੂਤ) ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਪੂਰਾ ਇਲਾਜ ਕਰਵਾਇਆ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ | ਜ਼ਿਲ੍ਹਾ ਟੀ.ਬੀ ਅਫਸਰ ਕਿਸ਼ਨ ਰਾਏ ਨੇ ਟੀ.ਬੀ. ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਲਈ ਇੱਕ ਜਨ ਅੰਦੋਲਨ ਦੀ ਲੋੜ ਹੈ | ਉਨ੍ਹਾਂ ਨੇ ਦੱਸਿਆ ਕਿ ਟੀ.ਬੀ. ਦੇ ਖਾਤਮੇ ਲਈ ਚਲਾਈ ਜਾ ਰਹੀ 100 ਦਿਨਾਂ ਦੀ ਮੁਹਿੰਮ ਵਿੱਚ ਜਿੱਥੇ ਲੋਕਾਂ ਨੂੰ ਤਪਦਿਕ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਤਪਦਿਕ ਦੀ ਸਕਰੀਨਿੰਗ ਟੈਸਟ ਤੇ ਐਕਸਰੇ ਵੀ ਕੀਤੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਖਾਲਸਾ ਹਾਈ ਸਕੂਲ ਬੰਗਾ ਦੇ ਅੱਠਵੀਂ ਜਮਾਤ ਦੇ ਸਥਾਨ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਚਮੜੀ ਦੇ ਰੋਗਾਂ ਦਾ ਮੁਫ਼ਤ ਜਾਂਚ ਕੈਂਪ...
Ad Position 24