ਬਲਾਚੌਰ, 19 ਅਪ੍ਰੈਲ (ਨਰੇਸ਼ ਧੌਲ)-ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਪਾਸ ਕੀਤੇ ਗਏ ਸੋਧ ਬਿੱਲ ਵਾਲਾ ਫ਼ੈਸਲਾ ਅਤਿ ਸ਼ਲਾਘਾਯੋਗ ਸਾਬਤ ਹੋ ਰਿਹਾ ਹੈ | ਇਹ ਪ੍ਰਗਟਾਵਾ ਸੰਤ ਪ੍ਰੇਮ ਸਿੰਘ ਸੰਚਾਲਕ ਗੁਰਦੁਆਰਾ ਪ੍ਰਭੂ ਨਿਵਾਸ ਕਸਬਾ ਭੱਦੀ ਵਾਲਿਆਂ ਨੇ ਗੱਲਬਾਤ ਕਰਦਿਆਂ ਹੋਇਆਂ ਕੀਤਾ | ਉਨ੍ਹਾਂ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸਰਬਸੰਮਤੀ ਨਾਲ ਪਾਸ ਕੀਤੇ ਗਏ ਇਸ ਬਿੱਲ ਦੀ ਭਰਪੂਰ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਇਸ ਨਾਲ ਸਿੱਖ ਸੰਗਤਾਂ ਵਿੱਚ ਇਨਸਾਫ਼ ਦੀ ਉਮੀਦ ਜਾਗੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਖ਼ਤ ਕਾਨੂੰਨ ਨਾਲ ਭਵਿੱਖ ਵਿੱਚ ਕੋਈ ਵੀ ਸ਼ਰਾਰਤੀ ਅਨਸਰ ਅਜਿਹੀ ਘਿਨੌਣੀ ਹਰਕਤ ਕਰਨ ਦੀ ਹਮਾਕਤ ਨਹੀਂ ਕਰੇਗਾ |