ਰਾਹੋਂ, 19 ਅਪ੍ਰੈਲ (ਉਂਕਾਰ ਸਿੰਘ ਰਾਠੋਰ) - ਏ.ਐਸ.ਆਈ ਸਤਨਾਮ ਸਿੰਘ ਰੰਧਾਵਾ ਨੇ ਪੁਲਿਸ ਚੌਂਕੀ ਸ਼ੇਖਾਂ ਮਜ਼ਾਰਾ ਦਾ ਚਾਰਜ ਸੰਭਾਲਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਦੀ ਯੋਗ ਅਗਵਾਈ ਤੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਲਗਾਤਾਰ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਸ਼ਿਕੰਜਾ ਕੱਸਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੋਵੇਗੀ | ਕਿਸੇ ਵੀ ਨਸ਼ਾ ਤਸਕਰ ਨੂੰ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਹਾਲ ਰੱਖਦਿਆਂ ਕਿਸੇ ਵੀ ਸਮਾਜ ਵਿਰੋਧੀ ਅਨਸਰ, ਗੈਰ ਕਾਨੂੰਨੀ ਕੰਮ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਟ੍ਰੈਫਿਕ ਨਿਯਮਾਂ ਨੂੰ ਤੋੜਣ ਵਾਲੇ ਵਾਹਨ ਚਾਲਕਾਂ ਦੇ ਵੀ ਚਲਾਨ ਕੱਟੇ ਜਾਣਗੇ ਅਤੇ ਬਿਨਾ ਕਾਗਜ਼ਾਂ ਵਾਲੇ ਵਾਹਨ ਬੰਦ ਕੀਤੇ ਜਾਣਗੇ | ਉਹਨਾਂ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਹਰ ਹੀਲੇ ਬਰਕਰਾਰ ਰੱਖੀ ਜਾਵੇਗੀ | ਉਨ੍ਹਾਂ ਕਿਹਾ ਕਿ ਅਮਨ ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀ ਜਾਵੇਗਾ | ਜਿਸ 'ਚ ਉਹਨਾਂ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ਚੌਂਕੀ ਵਿੱਚ ਆਉਣ ਵਾਲੇ ਲੋਕਾਂ ਨੂੰ ਇਨਸਾਫ ਦਿਵਾਉਣਾ ਮੇਰੀ ਮੁੱਖ ਪਹਿਲ ਰਹੇਗੀ | ਕਿਸੇ ਵੀ ਵਿਅਕਤੀ ਨੂੰ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਹ ਸਿੱਧੇ ਮੈਨੂੰ ਮਿਲ ਸਕਦੇ ਹਨ ਜਾਂ ਮੇਰੇ ਨਾਲ ਸੰਪਰਕ ਕਰ ਸਕਦੇ ਹਨ |