ਮਜਾਰੀ/ਸਾਹਿਬਾ, 19 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)- ਸਵ: ਫੁੱਟਬਾਲ ਖਿਡਾਰੀ ਰਵਿੰਦਰ ਸਿੰਘ ਰਵਿੰਦਰੀ ਦੀ ਯਾਦ ਵਿੱਚ ਖੂਨਦਾਨ ਕੈਂਪ 20 ਅਪ੍ਰੈਲ ਦਿਨ ਸੋਮਵਾਰ ਨੂੰ ਕਸਬਾ ਮਜਾਰੀ ਵਿਖੇ ਬਾਬਾ ਬਾਲਕ ਨਾਥ ਮੰਦਰ ਵਿਖੇ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਲਗਾਇਆ ਜਾਵੇਗਾ | ਇਸ ਬਾਰੇ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਦਿਨ ਪੀ. ਜੀ. ਆਈ. ਚੰਡੀਗੜ੍ਹ ਵਲੋਂ ਖੂਨ ਇਕੱਤਰ ਕੀਤਾ ਜਾਵੇਗਾ | ਇਸ ਮੌਕੇ ਹੋਰ ਵੀ ਵੱਖ-ਵੱਖ ਬਿਮਾਰੀਆਂ ਦੇ ਕੈਂਪ ਮਾਹਿਰ ਡਾਕਟਰਾਂ ਵਲੋਂ ਲਗਾਏ ਜਾਣਗੇ |