09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ

Ad Position 21
No active advertisement
ਅਜੀਤ ਡੈਸਕ 20-04-2026
ਨਵਾਂਸ਼ਹਿਰ, 19 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਲਗਾਤਾਰ ਵਧ ਰਹੇ ਤਾਪਮਾਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਸਿਹਤ ਅਡਵਾਈਜ਼ਰੀ ਜਾਰੀ ਕੀਤੀ ਹੈ | ਉਹਨਾਂ ਦੱਸਿਆ ਕਿ ਸਿਹਤ ਵਿਭਾਗ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ | ਗਰਮੀ ਦੇ ਮੌਸਮ ਦੌਰਾਨ ਗਰਮ ਹਵਾਵਾਂ ਤੋਂ ਬਚਾਓ ਲਈ ਦੁਪਹਿਰ ਨੂੰ ਕੇਵਲ ਜ਼ਰੂਰੀ ਕੰਮ ਹੋਣ 'ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਘਰੋਂ ਬਾਹਰ ਜਾਣ ਤੋਂ ਪਹਿਲਾਂ ਆਪਣੇ ਸਿਰ ਨੂੰ ਢੱਕ ਕੇ ਰੱਖਿਆ ਜਾਵੇ ਇਸ ਲਈ ਕੱਪੜਾ, ਟੋਪੀ ਜਾਂ ਛੱਤਰੀ ਦੀ ਵਰਤੋਂ ਕੀਤੀ ਜਾ ਸਕਦੀ ਹੈ | ਇਸ ਤੋਂ ਇਲਾਵਾ ਹਲਕੇ ਫਿੱਕੇ-ਰੰਗ ਅਤੇ ਢਿੱਲੇ ਸੂਤੀ ਕੱਪੜਿਆਂ ਦੀ ਵਰਤੋਂ ਕੀਤੀ ਜਾਵੇ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਦੌਰਾਨ ਅੱਖਾਂ ਦੀ ਸੁਰੱਖਿਆ ਲਈ ਚਸ਼ਮਾ ਅਤੇ ਚਮੜੀ ਦੀ ਸੁਰੱਖਿਆ ਲਈ ਕਿਸੇ ਵੀ ਕਰੀਮ ਦੀ ਵਰਤੋਂ ਕੀਤੀ ਜਾ ਸਕਦੀ ਹੈ | ਡਾ. ਸਿੰਘ ਨੇ ਕਿਹਾ ਕਿ ਗਰਮੀ ਤੋਂ ਬਚਣ ਲਈ ਦੁਪਹਿਰ 12 ਵਜੇ ਤੋਂ 4 ਵਜੇ ਤੱਕ ਧੁੱਪ ਵਿੱਚ ਨਾ ਨਿਕਲਿਆ ਜਾਵੇ | ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਸੰਤਰਾ, ਅੰਗੂਰ, ਖੀਰੇ, ਟਮਾਟਰ, ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ | ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਣ ਲਈ ਓ.ਆਰ.ਐਸ. ਘੋਲ ਜਾਂ ਘਰ ਵਿੱਚ ਤਿਆਰ ਕੀਤੇ ਤਰਲ ਪਦਾਰਥ ਜਿਵੇਂ ਕਿ ਲੱਸੀ, ਚੌਲਾਂ ਦਾ ਪਾਣੀ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦੀ ਵਰਤੋਂ ਕੀਤੀ ਜਾਵੇ | ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ, ਬਾਹਰਲੇ ਅਤੇ ਬਾਸੀ ਖਾਣੇ ਤੋਂ ਪ੍ਰਹੇਜ ਕੀਤਾ ਜਾਵੇ | ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਰਾਕੇਸ਼ ਪਾਲ ਨੇ ਦੱਸਿਆ ਕਿ ਮੌਸਮ ਦੀਆਂ ਖਬਰਾਂ ਸਬੰਧੀ ਜਾਣਕਾਰੀ ਲਈ ਰੇਡੀਓ, ਟੀ.ਵੀ., ਅਖਬਾਰ ਜਾਂ ਮੌਸਮ ਦੀ ਸੂਚਨਾ ਨਾਲ ਸਬੰਧਤ ਮੋਬਾਇਲ ਐਪ ਦੀ ਵਰਤੋਂ ਕੀਤੀ ਜਾਵੇ | ਗਰਮੀ ਲੱਗਣ ਕਾਰਨ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਆਮ ਦਵਾਈਆਂ ਦਾ ਪ੍ਰਯੋਗ ਨਾ ਕੀਤਾ ਜਾਵੇ ਅਤੇ ਵਿਅਕਤੀ ਨੂੰ ਜਿੰਨੀ ਜਲਦੀ ਹੋ ਸਕੇ, ਨੇੜਲੇ ਹਸਪਤਾਲ ਲਿਜਾ ਕੇ ਮਾਹਰ ਡਾਕਟਰਾਂ ਕੋਲੋਂ ਉੱਚਿਤ ਇਲਾਜ ਸ਼ੁਰੂ ਕਰਵਾਇਆ ਜਾਵੇ | ਉਨ੍ਹਾਂ ਦੱਸਿਆ ਕਿ ਸਨਸਟ੍ਰੋਕ ਨਾਲ ਪ੍ਰਭਾਵਿਤ ਵਿਅਕਤੀ ਸਿੱਲ੍ਹੇ ਕੱਪੜੇ ਦੀ ਵਰਤੋਂ ਕਰੇ ਤੇ ਸਿਰ 'ਤੇ ਪਾਣੀ ਪਾਏ |
Ad Position 22
No active advertisement
ਪਿਛਲੀ ਖ਼ਬਰ ਮਕਸੂਦਪੁਰ-ਸੂੰਢ ਦਾਣਾ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਸ਼ੁਰੂ ਹੋਣ ਕਾਰਨ ਮਜ਼ਦੂਰ ਵਰਗ ਪੇ੍ਰਸ਼ਾਨ ਅਗਲੀ ਖ਼ਬਰ ਖੂਨਦਾਨ ਕੈਂਪ ਅੱਜ
Ad Position 24