09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮਕਸੂਦਪੁਰ-ਸੂੰਢ ਦਾਣਾ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਸ਼ੁਰੂ ਹੋਣ ਕਾਰਨ ਮਜ਼ਦੂਰ ਵਰਗ ਪੇ੍ਰਸ਼ਾਨ

Ad Position 21
No active advertisement
ਅਜੀਤ ਡੈਸਕ 20-04-2026
ਕਟਾਰੀਆਂ, 19 ਅਪ੍ਰੈਲ (ਪ੍ਰੇਮੀ ਸੰਧਵਾਂ) - ਮਕਸੂਦਪੁਰ-ਸੂੰਢ ਦੀ ਦਾਣਾ ਮੰਡੀ ਵਿੱਚ ਮਾਰਕਫੈੱਡ ਤੇ ਪਨਸਪ ਏਜੰਸੀ ਵਲੋਂ ਕਣਕ ਦੀ ਖਰੀਦ ਕੀਤੀ ਜਾ ਰਹੀ ਹੈ | ਪਰ ਮੰਡੀ ਵਿੱਚੋਂ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਨਾ ਹੋਣ ਕਾਰਨ ਮਜ਼ਦੂਰ ਵਰਗ ਜਿੱਥੇ ਪ੍ਰੇਸ਼ਾਨ ਹੈ ਉਥੇ ਹੀ ਕਿਸਾਨਾਂ ਨੂੰ ਕਣਕ ਲਿਆਉਣ ਤੇ ਲਾਹੁਣ ਸਮੇਂ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਿਉਂਕਿ ਮੰਡੀ ਵਿੱਚ ਕਣਕ ਦੀ ਆਮਦ ਪੂਰੇ ਜੋਰ ਸ਼ੋਰ ਨਾਲ ਚੱਲ ਰਹੀ ਹੈ | ਮੰਡੀ ਵਿੱਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗਣੇ ਸ਼ੁਰੂ ਹੋ ਚੁੱਕੇ ਹਨ | ਕਿਸਾਨਾਂ-ਮਜ਼ਦੂਰਾਂ ਨੇ ਕਿਹਾ ਕਿ ਜੇਕਰ ਮੰਡੀ ਵਿੱਚੋਂ ਕਣਕ ਦੀ ਚੁਕਾਈ ਦਾ ਕੰਮ ਸ਼ੁਰੂ ਨਾ ਹੋਇਆ ਤਾਂ ਕਿਸਾਨਾਂ- ਮਜ਼ਦੂਰਾਂ ਦੀ ਹੋਰ ਵੀ ਪ੍ਰੇਸ਼ਾਨੀ ਵੱਧ ਸਕਦੀ ਹੈ | ਮਜ਼ਦੂਰਾਂ ਨੇ ਕਿਹਾ ਕਿ ਕਣਕ ਦੀ ਚੁਕਾਈ ਸ਼ੁਰੂ ਨਾ ਹੋਣ ਕਾਰਨ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਦਾ ਜੁਗਾੜ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ | ਕਿਉਂਕਿ ਜੇਕਰ ਮੰਡੀ ਵਿਚੋਂ ਕਣਕ ਦੀ ਚੁਕਾਈ ਸ਼ੁਰੂ ਹੋਵੇਗੀ ਤਾਂ ਹੀ ਉਹ ਆਪਣਾ ਤੇ ਆਪਣੇ ਘਰਾਂ ਦਾ ਗੁਜਾਰਾ ਕਰ ਸਕਣਗੇ | ਕਿਸਾਨਾਂ ਮਜ਼ਦੂਰਾਂ ਨੇ ਕਿਹਾ ਕਿ ਜੇਕਰ ਮੰਡੀ ਵਿਚੋਂ ਕਣਕ ਦੀ ਚੁਕਾਈ ਦਾ ਕੰਮ ਜਲਦ ਸ਼ੁਰੂ ਨਾ ਹੋਇਆ ਤਾਂ ਉਹ ਸੰਘਰਸ਼ ਕਰਨ ਨੂੰ ਮਜ਼ਬੂਰ ਹੋਣਗੇ | ਜਿਸ ਦੀ ਜਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ | ਇਸ ਸਬੰਧੀ ਕਿਸਾਨ ਤੇ ਆਪ ਦੇ ਸੀਨੀਅਰ ਆਗੂ ਜਗਜੀਤ ਸਿੰਘ ਬਲਾਕੀਪੁਰ ਨੇ ਕਿਹਾ ਕਿ ਮੰਡੀ ਵਿਚੋਂ ਕਣਕ ਦੀ ਚੁਕਾਈ ਦਾ ਕੰਮ ਜਲਦ ਸ਼ੁਰੂ ਹੋਵੇਗਾ ਤਾਂ ਜੋ ਕਿਸੇ ਵੀ ਵਰਗ ਨੂੰ ਮੰਡੀ ਵਿੱਚ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਕਿਸਾਨ ਹੈਪੀ ਅਤੇ ਮਜ਼ਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਿੱਖ ਨੈਸ਼ਨਲ ਕਾਲਜ ਬੰਗਾ 'ਚ ਐਮ. ਕਾਮ ਦੀਆਂ ਵਿਦਿਆਰਥਣਾਂ ਸਮੈਸਟਰ ਤਿੰਨ ਦੀ ਪ੍ਰੀਖਿਆ 'ਚ ਛਾਈਆਂ ਅਗਲੀ ਖ਼ਬਰ ਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ
Ad Position 24