10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਸਿੱਖ ਨੈਸ਼ਨਲ ਕਾਲਜ ਬੰਗਾ 'ਚ ਐਮ. ਕਾਮ ਦੀਆਂ ਵਿਦਿਆਰਥਣਾਂ ਸਮੈਸਟਰ ਤਿੰਨ ਦੀ ਪ੍ਰੀਖਿਆ 'ਚ ਛਾਈਆਂ

Ad Position 21
No active advertisement
ਅਜੀਤ ਡੈਸਕ 20-04-2026
ਬੰਗਾ, 19 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵੱਲੋਂ ਐਲਾਨੇ ਗਏ ਐਮ.ਕਾਮ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਸਿੱਖ ਨੈਸ਼ਨਲ ਕਾਲਜ ਬੰਗਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕਾਲਜ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਪ੍ਰਾਪਤੀ ਨੇ ਕਾਲਜ ਦੇ ਅਕਾਦਮਿਕ ਮਿਆਰ ਅਤੇ ਉੱਚ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਫਿਰ ਇੱਕ ਵਾਰ ਸਾਬਤ ਕੀਤਾ ਹੈ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਾਲਜ ਦੇ ਪਿ੍ੰ: ਡਾ. ਤਰਸੇਮ ਸਿੰਘ ਭਿੰਡਰ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਵਿਦਿਆਰਥਣ ਲਿਪਸੀ ਨੇ 8.00 ਐਸ.ਜੀ.ਪੀ.ਏ. ਹਾਸਲ ਕਰਕੇ ਨਾ ਸਿਰਫ ਕਾਲਜ ਸਗੋਂ ਪੂਰੇ ਜ਼ਿਲ੍ਹੇ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਹੋਰ ਦੱਸਿਆ ਕਿ ਵਿਦਿਆਰਥਣਾਂ ਗਗਨਪ੍ਰੀਤ ਕੌਰ ਅਤੇ ਦਮਨਪ੍ਰੀਤ ਕੌਰ ਨੇ 7.82 ਐਸ.ਜੀ.ਪੀ.ਏ. ਨਾਲ ਦੂਜਾ ਸਥਾਨ ਹਾਸਲ ਕਰਕੇ ਕਾਲਜ ਦੀ ਸ਼ਾਨ ਵਿੱਚ ਹੋਰ ਵਾਧਾ ਕੀਤਾ ਹੈ, ਜਦਕਿ ਸੰਦੀਪ ਕੌਰ ਅਤੇ ਅਮਨਦੀਪ ਕੌਰ ਨੇ 7.64 ਐਸ.ਜੀ.ਪੀ.ਏ. ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ | ਇਹ ਸਾਰੇ ਨਤੀਜੇ ਵਿਦਿਆਰਥਣਾਂ ਦੀ ਨਿਰੰਤਰ ਮਿਹਨਤ ਅਤੇ ਅਕਾਦਮਿਕ ਖੇਤਰ 'ਚ ਉਚੱਤਾ ਦੇ ਪ੍ਰਤੀਕ ਹਨ | ਇਸ ਮੌਕੇ ਪਿ੍ੰਸੀਪਲ ਡਾ. ਭਿੰਡਰ ਨੇ ਹੋਣਹਾਰ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੇ ਚਮਕਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਿੱਖਿਆ ਦੇਣ ਅਤੇ ਉਨ੍ਹਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਉਨ੍ਹਾਂ ਨੇ ਸਮੂਹ ਸਟਾਫ ਮੈਂਬਰਾਂ ਨੂੰ ਵੀ ਇਸ ਕਾਮਯਾਬੀ ਲਈ ਮੁਬਾਰਕਬਾਦ ਦਿੱਤੀ | ਭਵਿੱਖ ਵਿੱਚ ਹੋਰ ਵੀ ਬਿਹਤਰ ਨਤੀਜੇ ਦੀ ਉਮੀਦ ਜਤਾਈ | ਇਸ ਪ੍ਰਾਪਤੀ ਸਬੰਧੀ ਕਾਮਰਸ ਵਿਭਾਗ ਦੀ ਮੁਖੀ ਡਾ. ਕਮਲਦੀਪ ਕੌਰ ਨੇ ਕਿਹਾ ਕਿ ਵਿਦਿਆਰਥਣਾਂ ਦੀ ਇਹ ਕਾਮਯਾਬੀ ਸਾਰੇ ਵਿਭਾਗ ਲਈ ਮਾਣ ਦੀ ਗੱਲ ਹੈ | ਉਨ੍ਹਾਂ ਵਿਭਾਗ ਦੇ ਸਟਾਫ ਮੈਂਬਰਾਂ ਦੇ ਯੋਗਦਾਨ ਦੀ ਵੀ ਸਰਾਹਨਾ ਕੀਤੀ | ਇਸ ਮੌਕੇ ਡਾ. ਦਵਿੰਦਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਮਨਰਾਜ ਕੌਰ, ਪ੍ਰੋ. ਦੀਪਿਕਾ, ਪ੍ਰੋ. ਪ੍ਰੀਆ ਲੱਧੜ, ਪ੍ਰੋ. ਅਵਨੀਤ ਕੌਰ, ਪ੍ਰੋ. ਗੁਰਿੰਦਰ ਕੌਰ ਅਤੇ ਪ੍ਰੋ. ਹਰਸਿਮਰਨ ਕੌਰ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਸਨ, ਜਿਨ੍ਹਾਂ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਰਾਹੋਂ ਨੂੰ ਦਾਨੀ ਸੱਜਣਾਂ ਵਲੋਂ ਕੀਤੇ ਗਏ 6 ਏ.ਸੀ. ਭੇਟ ਅਗਲੀ ਖ਼ਬਰ ਮਕਸੂਦਪੁਰ-ਸੂੰਢ ਦਾਣਾ ਮੰਡੀ 'ਚੋਂ ਕਣਕ ਦੀ ਚੁਕਾਈ ਨਾ ਸ਼ੁਰੂ ਹੋਣ ਕਾਰਨ ਮਜ਼ਦੂਰ ਵਰਗ ਪੇ੍ਰਸ਼ਾਨ
Ad Position 24