ਨਵਾਂਸ਼ਹਿਰ, 19 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਗੁਰਦੁਆਰਾ ਮੁਹੱਲਾ ਗੁਰੂ ਅੰਗਦ ਨਗਰ ਵਿਖੇ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ 522ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਪ੍ਰੈਲ ਤੋਂ ਸ਼ੁਰੂ ਕੀਤੇ ਲੜੀਵਾਰ ਰਾਤਰੀ ਗੁਰਮਤਿ ਸਮਾਗਮਾਂ ਦੀ ਸਮਾਪਤੀ ਬੜੇ ਹੀ ਜਾਹੌ ਜਲਾਲ ਤੇ ਸ਼ਰਧਾ ਭਾਵਨਾ ਨਾਲ ਹੋਈ | ਜਿਸ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵਧ ਚੜ੍ਹ ਕੇ ਹਾਜ਼ਰੀ ਭਰੀ | ਆਖਰੀ ਲੜੀਵਾਰ ਸਮਾਗਮ ਮੌਕੇ ਸ਼ਾਮ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਰਾਤਰੀ ਦੀਵਾਨ ਸਜਾਏ ਗਏ | ਜਿਸ ਵਿੱਚ ਗੁਰਦੁਆਰਾ ਪੰਡੋਰਾ ਮੁਹੱਲਾ ਦੇ ਰਾਗੀ ਭਾਈ ਗੁਰਪ੍ਰਤਾਪ ਸਿੰਘ ਦੇ ਕੀਰਤਨੀ ਜਥੇ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ ਦੇ ਕੀਰਤਨੀ ਜਥੇ ਨੇ ਕੀਰਤਨ ਦੀ ਹਾਜ਼ਰੀ ਭਰੀ | ਕੀਰਤਨ ਤੋਂ ਬਾਅਦ ਪੰਥ ਪ੍ਰਸਿੱਧ ਕਥਾ ਵਾਚਕ ਗਿਆਨੀ ਮਨਦੀਪ ਸਿੰਘ ਮੁਰੀਦ ਸੰਗਰੂਰ ਵਾਲਿਆਂ ਨੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਦੇ ਜੀਵਨ ਤੇ ਸਿਧਾਂਤਾਂ ਨਾਲ ਸਬੰਧਤ ਕਥਾ ਵਿਚਾਰਾਂ ਦੀ ਸਾਂਝ ਪਾਈ | ਗਿਆਨੀ ਮੁਰੀਦ ਨੇ ਹਰ ਸਿੱਖ ਨੂੰ ਕਹਿਣੀ ਕਰਨੀ ਅਤੇ ਰਹਿਤ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਉਠਾਉਣ ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਕਿਹਾ | ਸਾਰੇ ਸਮਾਗਮਾਂ ਦਾ ਮੰਚ ਸੰਚਾਲਨ ਭਾਈ ਰੇਸ਼ਮ ਸਿੰਘ ਅਨੰਦਪੁਰ ਸਾਹਿਬ ਵਾਲਿਆਂ ਕੀਤਾ | ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਰਨੈਲ ਸਿੰਘ ਖਾਲਸਾ ਨੇ ਹਾਜ਼ਰ ਪ੍ਰਚਾਰਕ, ਰਾਗੀ ਜਥਿਆਂ ਅਤੇ ਹਾਜ਼ਰ ਖ਼ਾਸ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਜੋਗਾ ਸਿੰਘ ਐਸ. ਡੀ. ਓ, ਜੁਝਾਰ ਸਿੰਘ, ਗੁਰਦੀਪ ਸਿੰਘ, ਬਲਵੀਰ ਸਿੰਘ, ਹਰਦੀਪ ਸਿੰਘ ਸੈਂਹਬੀ, ਗੁਰੂ ਰਾਮਦਾਸ ਸੇਵਾ ਸੋਸਾਇਟੀ ਦੇ ਅਮਰਜੀਤ ਸਿੰਘ ਖਾਲਸਾ, ਹਰਿੰਦਰ ਸਿੰਘ, ਜਸਵੰਤ ਸਿੰਘ ਭੱਟੀ, ਮਾਸਟਰ ਮਨਮੋਹਨ ਸਿੰਘ, ਤੇਜਾ ਸਿੰਘ, ਸੁਰਜੀਤ ਸਿੰਘ ਮਹਿਤਪੁਰ, ਬਲਵੀਰ ਸਿੰਘ ਖਾਲਸਾ, ਹਰਜਿੰਦਰ ਸਿੰਘ, ਅਜੀਤ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਗ੍ਰੰਥੀ ਮਨਜੀਤ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਰਜਿੰਦਰ ਪਾਲ ਸਿੰਘ, ਮਨਜੀਤ ਕੌਰ, ਕਰਨਜੀਤ ਸਿੰਘ, ਗੁਰਮੁੱਖ ਸਿੰਘ, ਰੇਸ਼ਮ ਸਿੰਘ, ਸਤਪਾਲ ਸਿੰਘ, ਤੇਜਾ ਸਿੰਘ, ਐਸ. ਡੀ. ਓ ਸੁਰਜੀਤ ਸਿੰਘ,ਤਰਸੇਮ ਸਿੰਘ,ਪ੍ਰੀਤਪਾਲ ਸਿੰਘ,ਮਨਿੰਦਰ ਪਾਲ ਸਿੰਘ, ਸਤਨਾਮ ਸਿੰਘ, ਪ੍ਰਤਾਪ ਸਿੰਘ, ਮਨਪ੍ਰੀਤ ਸਿੰਘ, ਰਣਜੀਤ ਸਿੰਘ, ਨਿਰਮਲ ਸਿੰਘ, ਤਰਸੇਮ ਸਿੰਘ ਗਿੱਲ, ਕਸ਼ਮੀਰ ਸਿੰਘ, ਗਿਆਨ ਸਿੰਘ, ਹਰਦੀਪ ਸਿੰਘ ਬਾਟਾ, ਭਗਵਾਨ ਸਿੰਘ, ਇਸ਼ਪਾਲ ਸਿੰਘ, ਕੁਲਵਿੰਦਰ ਸਿੰਘ, ਜੋਗਾ ਸਿੰਘ ਆਦਿ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |