ਕਾਠਗੜ੍ਹ, 20 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਬੇਅਦਬੀ ਮਾਮਲਿਆਂ ਸੰਬੰਧੀ ਕਾਨੂੰਨ ਬਣਨ 'ਤੇ ਸੀਨੀਅਰ 'ਆਪ' ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬਿ੍ਗੇਡੀਅਰ ਰਾਜ ਕੁਮਾਰ ਨੇ ਸਮੁੱਚੇ ਸਿੱਖ ਜਗਤ ਨੂੰ ਵਧਾਈ ਦਿੱਤੀ ਹੈ | ਉਨ੍ਹਾਂ ਕਿਹਾ ਕਿ 13 ਅਪ੍ਰੈਲ ਨੂੰ ਵਿਸਾਖੀ ਵਾਲੇ ਦਿਨ ਪੰਜਾਬ ਦੀ ਵਿਧਾਨ ਸਭਾ ਨੇ ਬੇਅਦਬੀਆਂ ਨੂੰ ਰੋਕਣ ਲਈ ਜਿਹੜਾ ਸੋਧ ਬਿੱਲ ਪਾਸ ਕੀਤਾ ਸੀ, ਉਸ ਬਿੱਲ ਨੇ ਰਾਜਪਾਲ ਵਲੋਂ ਦਸਤਖ਼ਤ ਕੀਤੇ ਜਾਣ 'ਤੇ ਹੁਣ ਕਾਨੂੰਨ ਦਾ ਰੂਪ ਲੈ ਲਿਆ ਹੈ | ਬਿ੍ਗੇਡੀਅਰ ਰਾਜ ਕੁਮਾਰ ਨੇ ਇਸ ਬਿੱਲ 'ਤੇ ਰਾਜਪਾਲ ਦੀ ਮੋਹਰ ਲੱਗਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ |