20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪਿੰਡ ਰੈਲਮਾਜਰਾ ਨੇੜੇ ਦੋ ਕਾਰਾਂ ਦੀ ਹੋਈ ਟੱਕਰ

Ad Position 21
No active advertisement
ਅਜੀਤ ਡੈਸਕ 21-04-2026
ਕਾਠਗੜ੍ਹ, 20 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਰੋਪੜ ਬਲਾਚੌਰ ਨੈਸ਼ਨਲ ਹਾਈਵੇ 'ਤੇ ਲੈਮਰਿਨ ਟੈੱਕ ਯੂਨੀਵਰਸਿਟੀ ਰੈਲਮਾਜਰਾ ਦੇ ਨੇੜੇ ਦੋ ਕਾਰਾਂ ਦੇ ਦੁਰਘਟਨਾਗ੍ਰਸਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ. ਐਸ. ਐਫ ਟੀਮ ਦੇ ਇੰਚਾਰਜ ਕੁਲਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ ਐਕਸੀਡੈਂਟ ਹੋ ਗਿਆ ਉਨ੍ਹਾਂ ਨੇ ਤੁਰੰਤ ਆਪਣੀ ਟੀਮ ਨਾਲ ਮੌਕੇ 'ਤੇ ਜਾ ਕੇ ਵੇਖਿਆ ਕਿ ਇੱਕ ਬਲੈਨੋ ਗੱਡੀ ਜਿਸ ਦਾ ਨੰਬਰ ਪੀ. ਬੀ 65 ਏ.ਐਲ 5509, ਜਿਸ ਨੂੰ ਰਿਸ਼ਮਦੀਪ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਸੈਕਟਰ 115 ਮੋਹਾਲੀ ਚਲਾ ਰਿਹਾ ਸੀ, ਜੋ ਕਿ ਬਲਾਚੌਰ ਤੋਂ ਰੋਪੜ ਸਾਈਡ ਜਾ ਰਿਹਾ ਸੀ | ਜਦੋਂ ਇਹ ਕਾਰ ਰੈਲਮਾਜਰਾ ਦੇ ਨਜ਼ਦੀਕ ਪਹੁੰਚੀ ਤਾਂ ਇਸ ਪਿੱਛੇ ਆ ਰਹੀ ਇੱਕ ਈਟਿਓਸ ਕਾਰ ਜਿਸ ਦਾ ਨੰਬਰ ਪੀ. ਬੀ 12ਟੀ 7988, ਜਿਸਨੂੰ ਗੁਰਸਿਮਰਨ ਸਿੰਘ ਪੁੱਤਰ ਇਕਬਾਲ ਸਿੰਘ ਪਿੰਡ ਮਹਾਲੋਂ ਨਵਾਂਸ਼ਹਿਰ ਚਲਾ ਰਿਹਾ ਸੀ | ਜਦੋਂ ਇਹ ਕਾਰ ਉਪਰੋਕਤ ਸਥਾਨ 'ਤੇ ਪਹੁੰਚੀ ਤਾਂ ਅਚਾਨਕ ਕਾਰ ਡਿਵਾਈਡਰ ਨਾਲ ਟਕਰਾ ਕੇ ਅੱਗੇ ਜਾ ਰਹੀ ਬਲੈਨੋ ਗੱਡੀ ਨੂੰ ਪਿੱਛੋਂ ਟੱਕਰ ਮਾਰ ਦਿੱਤੀ ਜਿਸ ਨਾਲ ਈਟਿਓਸ ਕਾਰ ਬੇਕਾਬੂ ਹੋ ਕੇ ਰੇਲਿੰਗ ਤੋੜਦੀ ਹੋਈ ਡਿਵਾਈਡਰ ਦੇ ਨਾਲ ਪਲਟ ਗਈ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ | ਦੋਵੇ ਕਾਰਾਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ | ਐੱਸ. ਐੱਸ. ਐੱਫ. ਦੀ ਟੀਮ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਮੰਗਵਾ ਕੇ ਕਾਰਾਂ ਨੂੰ ਸਾਇਡ 'ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਇਆ ਅਤੇ ਦੋਵੇਂ ਗੱਡੀਆਂ ਨੂੰ ਰਿਕਵਰੀ ਵੈਨ ਦੀ ਮਦਦ ਨਾਲ ਚੌਂਕੀ ਆਂਸਰੋ ਭੇਜ ਦਿੱਤਾ ਗਿਆ ਅਤੇ ਇਸ ਹਾਦਸੇ ਦੀ ਸੂਚਨਾ ਕੰਟਰੋਲ ਰੂਮ ਅਤੇ ਆਸਰੋਂ ਚੌਂਕੀ ਨੂੰ ਦੇ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਬਿ੍ਗੇਡੀਅਰ ਰਾਜ ਕੁਮਾਰ ਵਲੋਂ ਪਾਰਟੀ ਦੀ ਮਜ਼ਬੂਤੀ ਲਈ ਮੁਹਿੰਮ ਤੇਜ਼ ਅਗਲੀ ਖ਼ਬਰ ਬਲਾਚੌਰ ਸਬ ਡਵੀਜ਼ਨ 'ਚ ਧਲੱੜੇ ਨਾਲ ਵਿਕ ਰਿਹਾ ਹੈ ਨਕਲੀ ਦੁੱਧ, ਪਨੀਰ ਅਤੇ ਖੋਆ
Ad Position 24