20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਤਿੰਨ ਰੋਜ਼ਾ ਸੰਤ ਸਮਾਗਮ 29 ਤੋਂ

Ad Position 21
No active advertisement
ਅਜੀਤ ਡੈਸਕ 21-04-2026
ਟੱਪਰੀਆਂ ਖੁਰਦ/ਪੋਜੇਵਾਲ ਸਰਾਂ, 20 ਅਪ੍ਰੈਲ (ਬੂਥਗੜ੍ਹੀਆ, ਨਵਾਂਗਰਾਈਾ)-ਮਹਾਰਾਜ ਸਤਿਗੁਰੂ ਬ੍ਰਹਮਸਾਗਰ ਭੂਰੀਵਾਲੇ ਗੁਰਗੱਦੀ ਪਰੰਪਰਾ ਦੇ ਤੀਜੇ ਗੱਦੀਨਸ਼ੀਨ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੇ 24ਵੇਂ ਨਿਰਮਾਣ ਦਿਵਸ ਸਬੰਧੀ ਤਿੰਨ ਰੋਜ਼ਾ ਸੰਤ ਸਮਾਗਮ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਦੀ ਸਰਪ੍ਰਸਤੀ ਹੇਠ ਮਿਤੀ 29, 30 ਅਪ੍ਰੈਲ ਤੇ 1 ਮਈ ਨੂੰ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਤਿੰਨ ਰੋਜ਼ਾ ਸੰਤ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਮੌਕੇ ਮਹਾਰਾਜ ਭੂਰੀਵਾਲੇ ਗਰੀਬਦਾਸੀ ਐਜੂਕੇਸ਼ਨ ਟਰੱਸਟ ਦੇ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਅਪ੍ਰੈਲ ਨੂੰ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲੇ ਜਗਤ ਗੁਰੂ ਬਾਬਾ ਗਰੀਬਦਾਸ ਜੀ ਦੀ ਰਚਿਤ ਬਾਣੀ ਦੇ ਪਾਠ ਪ੍ਰਕਾਸ਼ ਆਰੰਭ ਕਰਨਗੇ 30 ਅਪ੍ਰੈਲ ਨੂੰ ਮੱਧ ਦੀ ਬਾਣੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਸਤਿਗੁਰੂ ਮਹਾਰਾਜ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੀ ਯਾਦ ਨੂੰ ਸਮਰਪਿਤ ਪੀ. ਜੀ. ਆਈ ਚੰਡੀਗੜ੍ਹ ਦੇ ਮਾਹਿਰ ਡਾਕਟਰਾਂ ਦੀ ਬਲੱਡ ਬੈਂਕ ਟੀਮ ਦੇ ਵੱਲੋਂ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ ਤੇ ਨਾਲ ਹੈਮਿਉਪੈਥਿਕ, ਐਲੋਪੈਥਿਕ ਕੈਂਪ ਲਗਾਇਆ ਜਾਵੇਗਾ ਸਮਾਗਮ ਦੇ ਅੰਤਿਮ ਦਿਨ 1 ਮਈ ਨੂੰ ਚੱਲ ਰਹੀ ਬਾਣੀ ਦੇ ਸੰਪੂਰਨ ਪਾਠ ਦੇ ਭੋਗ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਜੀ ਮਹਾਰਾਜ ਭੂਰੀਵਾਲਿਆਂ ਵਲੋਂ ਪਾਏ ਜਾਣਗੇ | ਉਪਰੰਤ ਸਮਾਗਮ ਦੇ ਦੌਰਾਨ ਰੋਜ਼ਾਨਾ ਰਾਤ ਸਮੇਂ ਸੰਧਿਆ ਆਰਤੀ ਤੇ ਹੋਰ ਸੰਪਰਦਾਇ ਤੋਂ ਪਹੁੰਚ ਰਹੇ ਸੰਤ ਮਹਾਂਪੁਰਸ਼ ਦੇਸ਼ ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ 'ਤੇ ਸਤਿਸੰਗ ਦੇ ਜ਼ਰੀਏ ਸੰਗਤ 'ਤੇ ਅੰਮਿ੍ਤ ਵਰਖਾ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਕਿਸਾਨ ਭਰਾ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ- ਡਾ. ਪੰਕਜ ਸਿੰਘ ਅਗਲੀ ਖ਼ਬਰ ਇੰਪਲਾਈਜ਼ ਫੈਡਰੇਸ਼ਨ ਦੇ 31ਵੇਂ ਸਥਾਪਨਾ ਦਿਵਸ ਮੌਕੇ ਵਿਸ਼ਾਲ ਕਾਨਫ਼ਰੰਸ
Ad Position 24