ਰਾਹੋਂ, 20 ਅਪ੍ਰੈਲ (ਉਂਕਾਰ ਸਿੰਘ ਰਾਠੋਰ)-ਰਾਹੋਂ ਪੁਲਿਸ ਵੱਲੋਂ ਜਾਡਲਾ ਟੀ ਪੁਆਇੰਟ 'ਤੇ ਨਾਕਾ ਲਗਾ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਰਾਹੋਂ ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕੇ ਸ਼ੱਕੀ ਗਤੀਵਿਧੀਆਂ ਨੂੰ ਰੋਕਣ ਅਤੇ ਇਲਾਕੇ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਪੁਲਿਸ ਵਲੋਂ ਸਖ਼ਤ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਵਾਹਨਾਂ ਨੂੰ ਰੋਕ 'ਕੇ ਜਾਂਚ ਕੀਤੀ ਜਾ ਰਹੀ ਹੈ | ਥਾਣਾ ਮੁਖੀ ਰਾਹੋਂ ਚੌਧਰੀ ਵਰਿੰਦਰ ਕੁਮਾਰ ਵਲੋਂ ਵਾਹਨ ਚਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਵਾਹਨਾਂ ਦੇ ਕਾਗਜ਼ਾਤ ਪੂਰੇ ਰੱਖਣ ਅਤੇ ਸਹੀ ਨੰਬਰ ਪਲੇਟਾਂ ਦੀ ਵਰਤੋਂ ਕਰਨ | ਉਨ੍ਹਾਂ ਨੇ ਆਮ ਜਨਤਾ ਨੂੰ ਜਾਂਚ ਦੌਰਾਨ ਪੁਲਿਸ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਸੁਰੱਖਿਅਤ ਵਾਤਾਵਰਣ ਬਣਾਇਆ ਜਾ ਸਕੇ ਨਾਲ ਹੀ ਚੇਤਾਵਨੀ ਦਿੱਤੀ ਗਈ ਹੈ ਕਿ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਗਤੀਵਿਧੀ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |