ਬੰਗਾ, 20 ਅਪ੍ਰੈਲ (ਸੁਰਿੰਦਰ ਸਿੰਘ ਕਰਮ ਲਧਾਣਾ)-ਯੂਨੀਕ ਹੋਮ ਜਲੰਧਰ ਵਿਖੇ ਇਕ ਸੌ ਦੇ ਕਰੀਬ ਉਹ ਬਾਲੜੀਆਂ ਪਲ ਰਹੀਆਂ ਹਨ ਜਿਨ੍ਹਾਂ ਨੂੰ ਕੂੜੇ ਦੇ ਢੇਰਾਂ ਤੋਂ, ਕੁੱਤਿਆਂ ਦੇ ਮੂੰਹਾਂ 'ਚੋਂ ਕੱਢ ਕੇ ਅਤੇ ਲਾਵਾਰਿਸ ਸਥਾਨਾਂ ਤੋਂ ਚੁੱਕ ਕੇ ਬਚਾਇਆ ਗਿਆ ਹੈ ਦਾ ਸਮੂਹਿਕ ਜਨਮ ਦਿਨ 24 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਪਦਮਸ਼੍ਰੀ ਮਾਤਾ ਪ੍ਰਕਾਸ਼ ਕੌਰ ਦੀ ਰਹਿਨੁਮਾਈ ਹੇਠ ਭਾਈ ਘਨ੍ਹਈਆ ਜੀ ਚੈਰੀਟੇਬਲ ਟਰੱਸਟ ਦੇ ਸਮੂਹ ਟਰੱਸਟੀਆਂ ਅਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਦੀ ਸਿਰਮੌਰ ਸੰਸਥਾ ਏਕ ਨੂਰ ਸਵੈ ਸੇਵੀ ਸੰਸਥਾ ਪਠਲਾਵਾ ਦੇ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ, ਸੀਨੀਅਰ ਉਪ ਚੇਅਰਮੈਨ ਤਰਲੋਚਨ ਸਿੰਘ ਵਾਰੀਆ ਅਤੇ ਸਮੂਹ ਅਹੁਦੇਦਾਰਾਂ ਵਲੋਂ ਦੁਪਹਿਰ 2 ਵਜੇ ਤੋਂ 7 ਵਜੇ ਤੱਕ ਯੂਨੀਕ ਹੋਮ ਨਕੋਦਰ ਰੋਡ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ | ਪ੍ਰੋਗਰਾਮ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਮਨਜੀਤ ਕੌਰ ਜਲੰਧਰ, ਸੰਸਥਾ ਦੇ ਜਨਰਲ ਸਕੱਤਰ ਮਾ. ਤਰਲੋਚਨ ਸਿੰਘ ਪਠਲਾਵਾ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਕਾਰਜਕਾਰੀ ਪ੍ਰਧਾਨ ਬਲਵੀਰ ਸਿੰਘ ਯੂ. ਕੇ ਅਤੇ ਸੰਸਥਾ ਦੇ ਮੁੱਖ ਬੁਲਾਰੇ ਲੈਕ: ਤਰਸੇਮ ਪਠਲਾਵਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਜੱਗ ਚੀਮਾ ਇੰਗਲੈਂਡ ਹੋਣਗੇ | ਇਸ ਤੋਂ ਇਲਾਵਾ ਪੰਜਾਬ ਦੇ ਵੱਖ- ਵੱਖ ਨੇਤਰਹੀਣ ਆਸ਼ਰਮਾਂ ਤੋਂ ਨੇਤਰਹੀਣ ਸੱਜਣ ਸੈਂਕੜਿਆਂ ਦੀ ਤਾਦਾਦ ਵਿਚ ਪਹੁੰਚ ਕੇ ਆਪਣੀ ਹਾਜ਼ਰੀ ਲਗਵਾਉਣਗੇ | ਪ੍ਰੋਗਰਾਮ ਨੂੰ ਸਫਲਤਾ ਪੂਰਵਕ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕਿਉਰਿਟੀ, ਮੈਡੀਕਲ ਸਹੂਲਤਾਂ, ਪਾਣੀ, ਫਾਇਰ ਬਿ੍ਗੇਡ ਵਰਗੇ ਪ੍ਰਬੰਧਾਂ ਦਾ ਪੂਰਨ ਇੰਤਜ਼ਾਮ ਕੀਤਾ ਜਾ ਚੁੱਕਾ ਹੈ | ਇਸ ਮੌਕੇ ਸੰਸਥਾ ਪਠਲਾਵਾ ਦੇ ਸਰਪ੍ਰਸਤ ਬਲਵੀਰ ਸਿੰਘ ਐਕਸ ਆਰਮੀ, ਉਪ ਚੇਅਰਮੈਨ ਪਰਵਿੰਦਰ ਸਿੰਘ ਰਾਣਾ, ਪ੍ਰਧਾਨ ਪਰਮਜੀਤ ਸਿੰਘ ਸੂਰਾਪੁਰ, ਪ੍ਰੋ. ਚਰਨਜੀਤ ਸਿੰਘ ਪੋਸੀ, ਟੌਮ ਹੈਰੀਗਨ ਸਕੌਟਲੈਂਡ, ਜਤਿੰਦਰਪਾਲ ਸਿੰਘ ਸੂਰਾਪੁਰ, ਮੀਡੀਆ ਇੰਚਾਰਜ ਹਰਜੀਤ ਸਿੰਘ ਜੀਤਾ, ਡਾ. ਕੁਲਦੀਪ ਰਾਜ ਬੰਗਾ, ਸਤੀਸ਼ ਕੁਮਾਰ ਐਮਾਂ ਜੱਟਾਂ, ਬਲਜੀਤ ਸਿੰਘ ਪਠਲਾਵਾ, ਹਰਪ੍ਰੀਤ ਸਿੰਘ ਖਾਲਸਾ, ਮੈਡਮ ਤਨੂੰ ਖੱਖ, ਸੇਵਾਮੁਕਤ ਪਿ੍ੰਸੀਪਲ ਮੈਡਮ ਸਤਵਿੰਦਰ ਕੌਰ,