ਨਵਾਂਸ਼ ਹਿਰ, 20 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਹਰਪ੍ਰੀਤ ਸਿੰਘ ਖਾਰਾ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਦੀ ਮਿਹਨਤ ਸਦਕਾ ਟਕਸਾਲੀ ਕਾਂਗਰਸੀ ਪਰਿਵਾਰ ਅਸੀਮ ਸ਼ਰਮਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ | ਇਸ ਮੌਕੇ ਹਲਕਾ ਇੰਚਾਰਜ ਸੁਖਦੀਪ ਸਿੰਘ ਸ਼ੁਕਾਰ ਵਲੋਂ ਸਿਰੋਪਾਓ ਪਾ ਕੇ ਜੀ ਆਇਆ ਆਖਿਆ ਅਤੇ ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਉਹਨਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਦੀ ਸਰਕਾਰ ਤੇ ਉਸ ਦੀਆਂ ਨੀਤੀਆਂ ਤੋਂ ਬਹੁਤ ਪ੍ਰੇਸ਼ਾਨ ਹਨ | ਅੱਜ ਕਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ ਹਰ ਦਿਨ ਕਤਲ ਅਤੇ ਗੋਲੀਆਂ ਚੱਲ ਰਹੀਆਂ ਹਨ | ਨਸ਼ਾ ਆਮ ਵਿਕ ਰਿਹਾ ਹੈ ਮੌਜੂਦਾ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ | ਅੱਜ ਲੋਕੀਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰ ਰਹੇ ਹਨ ਤੇ 2027 ਵਿਚ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਪੰਜਾਬ ਦੀ ਵਾਗ ਡੋਰ ਦੇ ਕੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਦੇਖਣਾ ਚਾਹੁੰਦੇ ਹਨ ਨਾਲ ਹੀ ਜਥੇਦਾਰ ਸ਼ੁਕਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਪਾਰਟੀਆਂ ਦੇ ਆਗੂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਜਾ ਰਹੇ ਹਨ | ਉਨ੍ਹਾਂ ਨਾਲ ਨਰਿੰਦਰ ਸਿੰਘ ਖਾਰਾ, ਹਰਜਿੰਦਰ ਸਿੰਘ ਤੇ ਅਮਰੀਕ ਸਿੰਘ ਆਦਿ ਹਾਜ਼ਰ ਸਨ |