20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਪੰਜਾਬੀ ਬੋਲੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨਸ਼ੀਲ ਐੱਨ. ਆਰ. ਆਈ. ਮਾਨ ਭਰਾਵਾਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 21-04-2026
ਬੰਗਾ, 20 ਅਪ੍ਰੈਲ (ਧਰਮਵੀਰ ਪਾਲ)-ਰੋਟਰੀ ਕਲੱਬ ਬੰਗਾ ਗ੍ਰੀਨ ਵਲੋਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਸਰਬਜੀਤ ਸਿੰਘ ਬੇਦੀ ਦੇ ਗ੍ਰਹਿ ਬੰਗਾ ਵਿਖੇ ਕਰਵਾਇਆ ਗਿਆ, ਜਿਸਦਾ ਮਕਸਦ ਪੰਜਾਬੀ ਬੋਲੀ ਦੀ ਪਹਿਚਾਣ ਅਤੇ ਸਾਡੇ ਅਮੀਰ ਵਿਰਸੇ ਨੂੰ ਪ੍ਰਫੁੱਲਤ ਕਰਨਾ ਸੀ | ਇਸ ਮੌਕੇ ਬੰਗਾ ਸ਼ਹਿਰ ਦੇ ਜੰਮਪਲ ਅਤੇ ਪੰਜਾਬੀ ਮਾਂ ਬੋਲੀ ਦੇ ਪ੍ਰਚਾਰ ਪਸਾਰ ਵਿੱਚ ਨਿਰੰਤਰ ਯੋਗਦਾਨ ਪਾਉਣ ਵਾਲੇ ਸੁੱਚਾ ਸਿੰਘ ਮਾਨ (ਕੈਨੇਡਾ ਨਿਵਾਸੀ) ਅਤੇ ਮੇਵਾ ਸਿੰਘ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰ ਨੂੰ ਪ੍ਰੇਮ ਕਰਨ ਵਾਲੇ ਅਮਰਦੀਪ ਬੰਗਾ ਅਤੇ ਨਰਿੰਦਰ ਮਾਹੀ ਨੇ ਆਪਣੇ ਦਿਲਕਸ਼ ਅੰਦਾਜ਼ ਵਿਚ ਗਾਇਕੀ ਪੇਸ਼ ਕਰਕੇ ਮਾਹੌਲ ਨੂੰ ਰੰਗੀਨ ਅਤੇ ਯਾਦਗਾਰ ਬਣਾ ਦਿੱਤਾ | ਇਸ ਮੌਕੇ ਮਾਨ ਭਰਾਵਾਂ ਨੇ ਆਪਣੇ ਸਾਂਝੇ ਬਿਆਨ ਵਿੱਚ ਕਿਹਾ ਕਿ ਪੰਜਾਬੀ ਮਾਂ ਬੋਲੀ ਸਾਡੀ ਪਛਾਣ ਤੇ ਸਾਡੀ ਰੂਹ ਦੀ ਆਵਾਜ਼ ਹੈ ਇਸਦੀ ਸੰਭਾਲ ਅਤੇ ਪ੍ਰਚਾਰ ਹਰ ਪੰਜਾਬੀ ਦਾ ਫਰਜ਼ ਹੈ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਨਾਲ ਜੋੜਨਾ ਸਮੇਂ ਦੀ ਲੋੜ ਹੈ | ਇਸ ਦੇ ਨਾਲ ਹੀ ਕਲੱਬ ਦੇ ਪ੍ਰਧਾਨ ਦਿਲਬਾਗ ਸਿੰਘ ਬਾਗੀ, ਵਾਇਸ ਪ੍ਰਧਾਨ ਸ਼ਮਿੰਦਰ ਸਿੰਘ ਗਰਚਾ, ਡਾਕਟਰ ਧਰਮਜੀਤ ਸਿੰਘ (ਐਕਸ ਵਾਇਸ ਚਾਂਸਲਰ) ਅਤੇ ਸਰਬਜੀਤ ਸਿੰਘ ਬੇਦੀ ਵਲੋਂ ਸਾਂਝੇ ਬਿਆਨ ਵਿਚ ਕਿਹਾ ਕਿ ਸਾਡਾ ਕਲੱਬ ਹਮੇਸ਼ਾਂ ਲੋੜਵੰਦਾਂ ਦੀ ਹਰ ਖੇਤਰ ਵਿਚ ਸਹਾਇਤਾ ਕਰਨ ਅਤੇ ਸਮਾਜ ਦੀਆਂ ਉਨ੍ਹਾਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਨ ਲਈ ਵਚਨਬੱਧ ਹੈ | ਇਸ ਸਮਾਗਮ ਦੌਰਾਨ ਸਟੇਜ ਸਕੱਤਰ ਦੀ ਜ਼ਿੰਮੇਵਾਰੀ ਦਿਲਬਾਗ ਸਿੰਘ ਬਾਗੀ ਨੇ ਬੜੀ ਬਾਖੂਬੀ ਨਾਲ ਨਿਭਾਈ | ਇਸ ਮੌਕੇ ਰਣਜੀਤ ਸਿੰਘ ਕੰਦੋਲਾ, ਜੀਵਨ ਦਾਸ ਕੌਸ਼ਲ, ਸ਼ਮਸ਼ੇਰ ਸਿੰਘ ਝਿੱਕਾ ਸਾਬਕਾ ਪ੍ਰਧਾਨ ਬਾਰ ਐਸੋਸੀਏਸ਼ਨ ਨਵਾਂਸ਼ਹਿਰ, ਸੁੱਖਵਿੰਦਰ ਸਿੰਘ ਧਾਮੀ ਅਤੇ ਰੋਟੇ. ਸ਼ਰਨਜੀਤ ਸਿੰਘ ਵੀ ਸ਼ਾਮਲ ਸਨ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਸਰਪੰਚ ਪ੍ਰਦੀਪ ਬੋਦੇਵਾਲ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ <br/> ਅਗਲੀ ਖ਼ਬਰ ਟਕਸਾਲੀ ਕਾਂਗਰਸੀ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ
Ad Position 24