ਨਵਾਂਸ਼ਹਿਰ, 21 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ) - ਗੁਰਦੁਆਰਾ ਗੁਰੂ ਅੰਗਦ ਨਗਰ ਦੀ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮਿ੍ਤ ਸੰਚਾਰ ਕਰਵਾਇਆ ਗਿਆ | ਸਹਿਜ ਪਾਠ ਦੀ ਸੰਪੂਰਨਤਾ ਅਤੇ ਅੰਮਿ੍ਤ ਸੰਚਾਰ ਸੇਵਾਵਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀ ਸੰਸਥਾ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਅੰਮਿ੍ਤਸਰ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਵਿੱਚ 42 ਸਿੰਘ ਅੰਮਿ੍ਤ ਪਾਨ ਕਰਕੇ ਗੁਰੂ ਵਾਲੇ ਬਣੇ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਭਾਈ ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਇਨ੍ਹਾਂ 42 ਅੰਮਿ੍ਤ ਛਕਣ ਵਾਲੇ ਸਿੰਘ ਸਿੰਘਣੀਆਂ ਨੂੰ ਗੁਰਦੁਆਰਾ ਕਮੇਟੀ ਵਲੋਂ ਕਕਾਰਾਂ ਦੀ ਸੇਵਾ, ਅੰਮਿ੍ਤ ਪ੍ਰਾਣੀਆਂ ਨੂੰ ਪ੍ਰਸ਼ੰਸਾ ਪੱਤਰ ਅਤੇ ਅੰਮਿ੍ਤ ਛਕਣ ਦਾ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜੋਗਾ ਸਿੰਘ, ਤੇਜਾ ਸਿੰਘ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ, ਕਰਨਦੀਪ ਸਿੰਘ, ਗ੍ਰੰਥੀ ਸਿੰਘ ਗੁਰਦੁਆਰਾ ਅੰਗਦ ਨਗਰ ਤੋਂ ਇਲਾਵਾ ਅੰਮਿ੍ਤ ਅਭਿਲਾਖੀ ਸਿੰਘ ਸਿੰਘਣੀਆਂ ਤੇ ਉਕਤ ਸੁਸਾਇਟੀਆਂ ਦੇ ਮੈਂਬਰ ਆਦਿ ਵੀ ਹਾਜ਼ਰ ਸਨ |
ਗੁਰਦੁਆਰਾ ਸ੍ਰੀ ਗੁਰੂ ਅੰਗਦ ਨਗਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਅੰਮਿ੍ਤ ਸੰਚਾਰ
ਅਜੀਤ ਡੈਸਕ
22-04-2026