13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ਮਾਨ ਸਰਕਾਰ ਦੀ ਪੂਰੀ ਦੁਨੀਆਂ ਭਰ 'ਚ ਹੋ ਰਹੀ ਸ਼ਲਾਘਾ- ਚੇਅਰਮੈਨ ਜਲਵਾਹਾ <br/>

Ad Position 21
No active advertisement
ਅਜੀਤ ਡੈਸਕ 22-04-2026
ਨਵਾਂਸ਼ਹਿਰ, 21 ਅਪ੍ਰੈਲ (ਦੀਦਾਰ ਸਿੰਘ ਸ਼ੇਤਰਾ)-ਨਗਰ ਸੁਧਾਰ ਟਰੱਸਟ ਨਵਾਂਸ਼ਹਿਰ ਦੇ ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਦੀ ਦੁਨੀਆ ਭਰ ਵਿਚ ਵੱਸਦੇ ਹਰ ਇੱਕ ਪੰਜਾਬੀ ਵਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਆਪ ਲੀਡਰਸ਼ਿਪ ਦਾ ਇਸ ਸਖ਼ਤ ਕਾਨੂੰਨ ਨੂੰ ਬਣਾਉਣ ਲਈ ਧੰਨਵਾਦ ਕੀਤਾ ਜਾ ਰਿਹਾ ਹੈ | ਚੇਅਰਮੈਨ ਜਲਵਾਹਾ ਨੇ ਕਿਹਾ ਕਿ ਹੁਣ ਤੱਕ ਪੰਜਾਬ ਉੱਤੇ ਵਾਰੋਂ ਵਾਰੀ ਰਾਜ ਕਰਨ ਵਾਲੀਆਂ ਦੋਵੇਂ ਰਵਾਇਤੀ ਪਾਰਟੀਆਂ ਵਲੋਂ ਗੁਰੂ ਸਾਹਿਬ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਹਿਜ਼ ਡਰਾਮੇਬਾਜ਼ੀ ਤੋਂ ਵੱਧ ਹੋਰ ਕੁਝ ਵੀ ਨਹੀਂ ਕੀਤਾ | ਆਪਣੇ ਆਪ ਨੂੰ ਪੰਥਕ ਪਾਰਟੀ ਕਹਾਉਣ ਵਾਲੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਆਪਣੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਬਜਾਏ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੇ ਸਰੂਪ ਦੀ ਸ਼ਰੇਆਮ ਬੇਅਦਬੀ ਕਰਨ ਵਾਲੇ ਲੋਕਾਂ ਦੀ ਖੁੱਲ੍ਹੇਆਮ ਪੁਸ਼ਤ ਪਨਾਹੀ ਕੀਤੀ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦੀਆਂ ਸਿੱਖ ਸੰਗਤਾਂ ਉਤੇ ਸ਼ਰੇਆਮ ਗੋਲੀਆਂ ਚਲਵਾਈਆਂ | ਇਥੇ ਹੀ ਬਸ ਨਹੀਂ ਇਸ ਅਖੌਤੀ ਪੰਥਕ ਸਰਕਾਰ ਦੇ ਰਾਜ ਵਿੱਚ ਜਿੰਨੀਆ ਬੇਅਦਬੀਆਂ ਅਤੇ ਜਿਨੀਂ ਬੇਕਦਰੀ ਸਾਡੇ ਗੁਰੂ ਸਾਹਿਬ ਦੀ ਕੀਤੀ ਅਤੇ ਕਰਵਾਈ ਗਈ ਉਨੀਂ ਤਾਂ ਮੁਗਲਾਂ ਦੇ ਰਾਜ ਵਿੱਚ ਵੀ ਕਰਨ ਦੀ ਕਿਸੇ ਦੀ ਹਿੰਮਤ ਨਹੀਂ ਪਈ | ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਨੇਕ ਸੇਵਾ ਲੈਣ ਲਈ ਅਕਾਲ ਪੁਰਖ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਅਤੇ ਉਨ੍ਹਾਂ ਕਿਹਾ ਕਿ ਹੁਣ ਕਿਸੇ ਦੀ ਵੀ ਹਿੰਮਤ ਨਹੀਂ ਪਵੇਗੀ ਜੋ ਸਾਡੇ ਗੁਰੂ ਸਾਹਿਬ ਜੀ ਦੇ ਪਵਿੱਤਰ ਸਰੂਪ ਵੱਲ ਕੋਈ ਮਾੜੀ ਅੱਖ ਨਾਲ ਦੇਖ ਵੀ ਸਕੇ |

Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਨੇ ਬਣ ਰਹੇ ਸਿਹਤ ਬੀਮਾ ਕਾਰਡਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਮਕਸੂਦਪੁਰ-ਸੂੰਢ ਮੰਡੀ 'ਚ ਕਿਸਾਨਾਂ ਨੂੰ ਕਣਕ ਦੀ ਅਦਾਇਗੀ ਤੇ ਬੋਰੀਆਂ ਦੇ ਲੱਗੇ ਅੰਬਾਰਾਂ ਦੀ ਚੁਕਾਈ ਨਾ ਹੋਣ ਕਾਰਨ ਕਿਸ...
Ad Position 24