13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਚੌਧਰੀ ਹਨੀ ਟੌਂਸਾ ਵਲੋਂ ਦਾਣਾ ਮੰਡੀ ਬਲਾਚੌਰ ਦਾ ਦੌਰਾ

Ad Position 21
No active advertisement
ਅਜੀਤ ਡੈਸਕ 22-04-2026
ਬਲਾਚੌਰ, 21 ਅਪ੍ਰੈਲ (ਨਰੇਸ਼ ਧੌਲ, ਦੀਦਾਰ ਸਿੰਘ ਬਲਾਚੌਰੀਆ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਨਵ ਨਿਯੁਕਤ ਵਿਧਾਨ ਸਭਾ ਹਲਕਾ ਬਲਾਚੌਰ ਦੇ ਇੰਚਾਰਜ ਚੌਧਰੀ ਸੰਦੀਪ ਕੁਮਾਰ (ਹਨੀ ਟੌਂਸਾ) ਵੱਲੋਂ ਆਪਣੇ ਸਾਥੀਆਂ ਸਮੇਤ ਦਾਣਾ ਮੰਡੀ ਬਲਾਚੌਰ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦਾਣਾ ਮੰਡੀ ਦੇ ਪ੍ਰਬੰਧਾਂ ਦਾ ਜਾਇਜਾ ਲਿਆ ਤੇ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ ਜਿਸ 'ਤੇ ਉਨ੍ਹਾਂ ਵਲੋਂ ਪ੍ਰਸ਼ਾਸਨ ਨੂੰ ਲਿਫਟਿੰਗ ਦੀ ਸਮੱਸਿਆ ਹੱਲ ਕਰਨ ਲਈ ਬੇਨਤੀ ਕੀਤੀ | ਉਨ੍ਹਾਂ ਕਿਹਾ ਕਿ ਅੰਨਦਾਤਾ ਕਹਾਏ ਜਾਣ ਵਾਲੇ ਕਿਸਾਨਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਜਿੱਥੇ ਆਪਣੀ ਸਰਕਾਰ ਵੇਲੇ ਵੱਡਾ ਮਾਣ ਸਤਿਕਾਰ ਦਿੱਤਾ ਜਾਂਦਾ ਰਿਹਾ ਹੈ ਉਸੇ ਤਰ੍ਹਾਂ ਹੁਣ ਵੀ ਸਮੁੱਚੀ ਪਾਰਟੀ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਜੇਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਮੌਜੂਦਾ ਸਰਕਾਰ 'ਤੇ ਦਬਾਅ ਬਣਾ ਕੇ ਉਸ ਦਾ ਤੁਰੰਤ ਹੱਲ ਕਰਵਾਇਆ ਜਾਵੇਗਾ | ਇਸ ਮੌਕੇ ਉਨ੍ਹਾਂ ਨਾਲ ਰਾਣਾ ਰਣਦੀਪ ਕੌਸ਼ਲ ਸਾਬਕਾ ਪ੍ਰਧਾਨ ਨਗਰ ਕੌਂਸਲ ਬਲਾਚੌਰ, ਸਰਦਾਰ ਦਲਜੀਤ ਸਿੰਘ ਮਾਣੇਵਾਲ, ਨਿਰਮਲ ਸਿੰਘ ਔਜਲਾ ਪ੍ਰਧਾਨ ਕੌਮੀ ਕਿਸਾਨ ਯੂਨੀਅਨ, ਚੌਧਰੀ ਸੁਰਜੀਤ ਕੌਹਲੀ, ਹਰਦੇਵ ਸਿੰਘ ਰਾਣਾ ਮੋਹਰ, ਸ਼ੰਮੀ ਚੌਧਰੀ ਉਧਨਵਾਲ, ਸ਼ੰਮੀ ਚੌਧਰੀ ਬਾਗੋਵਾਲ, ਸੁਖਵਿੰਦਰ ਸਿੰਘ ਠਠਿਆਲਾ, ਪ੍ਰਦੀਪ ਸਿੰਘ ਠਠਿਆਲਾ, ਬਹੁ ਗਿਣਤੀ ਸ਼ਖਸ਼ੀਅਤਾਂ ਤੇ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮਾਤਾ ਛਿੰਨੋ ਲਧਾਣਾ ਉੱਚਾ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ <br/>
Ad Position 24