13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਨੌਜਵਾਨ ਆਗੂ ਵਕੀਲ ਪ੍ਰਵੇਸ਼ ਖੋਸਲਾ ਅਕਾਲੀ ਦਲ (ਵਾਰਿਸ ਪੰਜਾਬ) ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 22-04-2026
ਬਲਾਚੌਰ, 21 ਅਪ੍ਰੈਲ (ਨਰੇਸ਼ ਧੌਲ)-ਹਲਕਾ ਬਲਾਚੌਰ ਦੀ ਸਿਆਸਤ ਵਿਖੇ ਹੋਈ ਫੇਰ ਬਦਲ ਤਹਿਤ ਇਲਾਕੇ ਦੇ ਨਾਮਵਰ ਵਕੀਲ ਅਤੇ ਸਰਗਰਮ ਸਿਆਸੀ ਆਗੂ ਐਡਵੋਕੇਟ ਪ੍ਰਵੇਸ਼ ਖੋਸਲਾ ਨੇ ਦੂਜੀਆਂ ਪਾਰਟੀਆਂ ਦਾ ਸਾਥ ਛੱਡ ਕੇ ਅਕਾਲੀ ਦਲ (ਵਾਰਿਸ ਪੰਜਾਬ) ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਉਨ੍ਹਾਂ ਵਲੋਂ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਦੀ ਹਾਜ਼ਰੀ ਵਿਚ ਰਸਮੀ ਤੌਰ 'ਤੇ ਪਾਰਟੀ 'ਚ ਸ਼ਮੂਲੀਅਤ ਕੀਤੀ ਗਈ | ਐਡਵੋਕੇਟ ਖੋਸਲਾ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਿਆਸੀ ਸਫ਼ਰ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਤੋਂ ਕੀਤੀ ਸੀ, ਜਿੱਥੇ ਉਨ੍ਹਾਂ ਨੇ ਹਲਕਾ ਯੂਥ ਇੰਚਾਰਜ ਵਜੋਂ ਸੇਵਾਵਾਂ ਨਿਭਾਈਆਂ | ਇਸ ਤੋਂ ਬਾਅਦ ਉਹ ਆਪਣਾ ਪੰਜਾਬ ਪਾਰਟੀ ਵਿੱਚ ਬਤੌਰ ਜ਼ਿਲ੍ਹਾ ਪ੍ਰਧਾਨ ਵੀ ਸਰਗਰਮ ਰਹੇ ਹਨ | ਖੋਸਲਾ ਨੇ ਸਪੱਸ਼ਟ ਕੀਤਾ ਕਿ ਉਹ ਮੈਂਬਰ ਪਾਰਲੀਮੈਂਟ ਅੰਮਿ੍ਤਪਾਲ ਸਿੰਘ ਵੱਲੋਂ ਚਲਾਈਆਂ ਜਾ ਰਹੀਆਂ ਪੰਥਕ ਅਤੇ ਸਮਾਜਿਕ ਗਤੀਵਿਧੀਆਂ ਤੋਂ ਬੇਹੱਦ ਪ੍ਰਭਾਵਿਤ ਹਨ | ਉਨ੍ਹਾਂ ਕਿਹਾ ਕਿ ਇਲਾਕੇ ਦੇ ਵਿਕਾਸ ਅਤੇ ਕੌਮ ਦੇ ਹਿੱਤਾਂ ਦੀ ਰਾਖੀ ਲਈ ਮੈਂ ਅਕਾਲੀ ਦਲ ਵਾਰਿਸ ਪੰਜਾਬ ਨਾਲ ਜੁੜ ਕੇ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦਾ ਮਨ ਬਣਾਇਆ ਹੈ | ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਸਿੰਘ ਰਾਹੋਂ ਨੇ ਐਡਵੋਕੇਟ ਖੋਸਲਾ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਇਹ ਪਾਰਟੀ ਕਿਸੇ ਇਕ ਵਿਸ਼ੇਸ਼ ਧਰਮ ਦੀ ਨਹੀਂ, ਸਗੋਂ ਸਮੂਹ ਧਰਮਾਂ ਅਤੇ ਜਾਤਾਂ ਦੀ ਸਾਂਝੀ ਪਾਰਟੀ ਹੈ | ਉਨ੍ਹਾਂ ਵੱਡਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ (ਵਾਰਿਸ ਪੰਜਾਬ) ਆਉਣ ਵਾਲੀਆਂ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ | ਕੋਈ ਵੀ ਵਿਅਕਤੀ ਜੋ ਪੰਜਾਬ ਹਿਤੈਸ਼ੀ ਸੋਚ ਰੱਖਦਾ ਹੈ, ਉਹ ਪਾਰਟੀ ਦੀ ਮੈਂਬਰਸ਼ਪਿ ਲੈ ਸਕਦਾ ਹੈ | ਪ੍ਰਭਜੋਤ ਸਿੰਘ ਨੇ ਕਿਹਾ ਕਿ ਖੋਸਲਾ ਵਰਗੇ ਪੜ੍ਹੇ-ਲਿਖੇ ਅਤੇ ਸੂਝਵਾਨ ਆਗੂ ਦੇ ਆਉਣ ਨਾਲ ਬਲਾਚੌਰ ਇਲਾਕੇ ਵਿੱਚ ਜਥੇਬੰਦੀ ਬਹੁਤ ਮਜ਼ਬੂਤ ਹੋਵੇਗੀ | ਇਸ ਮੌਕੇ ਐਡਵੋਕੇਟ ਪ੍ਰਵੇਸ਼ ਖੋਸਲਾ ਨੂੰ ਪਾਰਟੀ ਮੈਂਬਰ ਵਜੋਂ ਬਲਾਚੌਰ ਤੋਂ ਨਿਯੁਕਤ ਕੀਤਾ ਗਿਆ ਅਤੇ ਵਿਸ਼ਵਾਸ ਦਿਵਾਇਆ ਗਿਆ ਕਿ ਪਾਰਟੀ ਵਿਚ ਉਨ੍ਹਾਂ ਦੀ ਮਿਹਨਤ ਅਤੇ ਕਾਬਲੀਅਤ ਅਨੁਸਾਰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਸਾਬਕਾ ਸਰਪੰਚ ਨਰਾਇਣ ਚੰਦ ਮੱਕੋਵਾਲ, ਸੁਖਵਿੰਦਰ ਸਿੰਘ ਬਾਬਾ, ਚਮਨ ਲਾਲ ਮੁੱਤੋਂ, ਗੁਰਮੁੱਖ ਸਿੰਘ, ਜਿੰਦਰ ਬੂਥਗੜੀਆ, ਗੁਰਮੁੱਖ ਸਿੰਘ ਰੈਲਮਾਜਰਾ, ਬਿੱਕਰਮ ਸਿੰਘ ਪਰਾਗਪੁਰ, ਸੂਬੇਦਾਰ ਮਦਨ ਲਾਲ ਸਿਆਣਾ, ਸੁਲੱਖਣ ਸਿੰਘ, ਰਾਜਾ ਚਾਣਕੋਆ, ਵਿਜੇ ਕੁਮਾਰ, ਗੁਰਮੇਲ ਸਿੰਘ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੀ ਬਰਸੀ 26 ਨੂੰ <br/> ਅਗਲੀ ਖ਼ਬਰ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Ad Position 24