13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸਾਬਕਾ ਵਿਧਾਇਕ ਬਲਵੰਤ ਸਿੰਘ ਸਰਹਾਲ ਦੀ ਬਰਸੀ 26 ਨੂੰ <br/>

Ad Position 21
No active advertisement
ਅਜੀਤ ਡੈਸਕ 22-04-2026
ਨਵਾਂਸ਼ਹਿਰ, 21 ਅਪ੍ਰੈਲ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਦੇ ਸਾਬਕਾ ਵਿਧਾਇਕ ਸ਼ਹੀਦ ਬਲਵੰਤ ਸਿੰਘ ਸਰਹਾਲ ਸਾਬਕਾ ਚੇਅਰਮੈਨ ਸਮਾਲ ਸਕੇਲ ਇੰਡਸਟਰੀ ਪੰਜਾਬ ਜਿਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ ਸਮਾਗਮ 26 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪਿੰਡ ਸਰਹਾਲ ਕਾਜੀਆਂ ਵਿਖੇ ਕਰਵਾਇਆ ਜਾ ਰਿਹਾ ਹੈ | ਉਨ੍ਹਾਂ ਦੇ ਸਪੁੱਤਰ ਕੁਲਜੀਤ ਸਿੰਘ ਸਰਹਾਲ ਵਾਈਸ ਚੇਅਰਮੈਨ ਜਲ ਸਰੋਤ ਪ੍ਰਬੰਧਨ ਵਿਭਾਗ ਪੰਜਾਬ ਨੇ ਦੱਸਿਆ ਕਿ ਬਰਸੀ ਦੇ ਸਬੰਧ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਭੋਗ ਉਪਰੰਤ ਕੀਰਤਨੀ ਜਥੇ ਕੀਰਤਨ ਕਰਨਗੇ ਅਤੇ ਵੱਖ-ਵੱਖ ਆਗੂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨਗੇ | ਸ਼ਰਧਾਂਜਲੀ ਸਮਾਗਮ ਉਪਰੰਤ ਸ਼ਹੀਦ ਬਲਵੰਤ ਸਿੰਘ ਸਰਹਾਲ ਦੇ ਆਦਮ ਕਦ ਬੁੱਤ 'ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਫੁੱਲ ਮਲਾਵਾਂ ਭੇਟ ਕੀਤੀਆਂ ਜਾਣਗੀਆਂ | ਸਵਰਗੀ ਬਲਵੰਤ ਸਿੰਘ ਸਰਹਾਲ ਜੋ 1985 'ਚ ਬੰਗਾ ਹਲਕੇ ਤੋਂ ਵਿਧਾਇਕ ਚੁਣੇ ਗਏ ਅਤੇ 1992 ਵਿੱਚ ਪੰਜਾਬ ਦੇ ਮਾੜੇ ਸਮੇਂ ਦੀ ਭੇਂਟ ਚੜ੍ਹ ਕੇ ਸ਼ਹਾਦਤ ਪ੍ਰਾਪਤ ਕਰ ਗਏ |

Ad Position 22
No active advertisement
ਪਿਛਲੀ ਖ਼ਬਰ ਨਿਊ ਆਟੋ ਵਰਕਰ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਨੌਜਵਾਨ ਆਗੂ ਵਕੀਲ ਪ੍ਰਵੇਸ਼ ਖੋਸਲਾ ਅਕਾਲੀ ਦਲ (ਵਾਰਿਸ ਪੰਜਾਬ) ਵਿਚ ਸ਼ਾਮਿਲ
Ad Position 24