13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਅਸ਼ੋਕ ਕਟਾਰੀਆ ਨੇ ਜੈਨਪੁਰ ਪੰਚਾਇਤ ਨੂੰ ਇਕ ਲੱਖ ਦਾ ਚੈੱਕ ਸੌਂਪਿਆ

Ad Position 21
No active advertisement
ਅਜੀਤ ਡੈਸਕ 22-04-2026
ਮਜਾਰੀ/ਸਾਹਿਬ, 21 ਅਪ੍ਰੈਲ (ਨਿਰਮਲਜੀਤ ਸਿੰਘ ਚਾਹਲ)-ਹਲਕਾ ਵਿਧਾਇਕਾ ਮੈਡਮ ਸੰਤੋਸ਼ ਕਟਾਰੀਆ ਵਲੋਂ ਪਿੰਡ ਜੈਨਪੁਰ ਦੀ ਪੰਚਾਇਤ ਨੂੰ ਭੇਜਿਆ ਇੱਕ ਲੱਖ ਰੁਪਏ ਦਾ ਚੈੱਕ ਉਨ੍ਹਾਂ ਦੇ ਪਤੀ ਅਸ਼ੋਕ ਕਟਾਰੀਆ ਵਲੋਂ ਪਿੰਡ ਵਾਸੀਆਂ ਦੀ ਹਾਜ਼ਰੀ ਵਿਚ ਸੌਂਪਿਆ ਗਿਆ | ਅਸ਼ੋਕ ਕਟਾਰੀਆ ਨੇ ਆਪਣੇ ਚਾਰ ਸਾਲ ਦੀਆਂ ਪ੍ਰਾਪਤੀਆਂ ਗਿਣਾਈਆਂ | ਇਸ ਮੌਕੇ ਸੀਨੀਅਰ ਆਪ ਦੇ ਆਗੂ ਰਸ਼ਪਾਲ ਸਿੰਘ ਮੰਡੇਰ ਬਕਾਪੁਰ ਨੇ ਕਿਹਾ ਕਿ ਜਿਥੇ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਉੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਲਈ ਸਖ਼ਤ ਸਜਾਵਾਂ ਵਾਲਾ ਕਾਨੂੰਨ ਬਣਾ ਕੇ ਲੰਮੇ ਸਮੇਂ ਤੋਂ ਸੰਗਤਾਂ ਦੀ ਮੰਗ ਨੂੰ ਪੂਰਾ ਕੀਤਾ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਬਿਕਰਮ ਸਿੰਘ ਐੱਸ.ਐੱਚ.ਓ ਥਾਣਾ ਸਦਰ ਬਲਾਚੌਰ ਨੇ ਪਿੰਡ ਵਾਸੀਆਂ ਤੋਂ ਨਸ਼ੇ ਦੇ ਖ਼ਾਤਮੇ ਵਾਸਤੇ ਪਿੰਡ ਵਾਸੀਆਂ ਤੋਂ ਸਹਿਯੋਗ ਮੰਗਿਆ | ਇਸ ਮੌਕੇ ਸਰਪੰਚ ਬੀਬੀ, ਕਾਮਰੇਡ ਅਮਰੀਕ ਸਿੰਘ, ਨੰਬਰਦਾਰ ਅਜੀਤ ਸਿੰਘ, ਚੌਧਰੀ ਮੁਹਿੰਦਰ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਬਦਲ ਵਜੋਂ ਮੱਕੀ ਲਗਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਵਲੋਂ ਵੱਡੀ ਰਾਹਤ- ਡਾ. ਲੇਖ ਰਾਜ ਬੇਗੋਵਾਲ <br/> ਅਗਲੀ ਖ਼ਬਰ ਨਿਊ ਆਟੋ ਵਰਕਰ ਯੂਨੀਅਨ ਦੀ ਮੀਟਿੰਗ ਹੋਈ
Ad Position 24