13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਬਾਬਾ ਬੁੱਧ ਸਿੰਘ ਢਾਹਾਂ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ 'ਚ 51 ਯੂਨਿਟ ਇਕੱਤਰ

Ad Position 21
No active advertisement
ਅਜੀਤ ਡੈਸਕ 22-04-2026
ਬੰਗਾ, 21 ਅਪ੍ਰੈਲ (ਧਰਮਵੀਰ ਪਾਲ) - ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਬਾਨੀ ਪ੍ਰਧਾਨ ਸੇਵਾ ਦੇ ਪੁੰਜ, ਕੱਲਰੀ ਧਰਤੀ ਦੇ ਗੁਲਾਬ ਸਵ: ਬਾਬਾ ਬੁੱਧ ਸਿੰਘ ਢਾਹਾਂ ਦੀ ਨਿੱਘੀ ਅਤੇ ਮਿੱਠੀ ਯਾਦ ਵਿੱਚ ਉਹਨਾਂ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਬਲੱਡ ਸੈਂਟਰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਲਗਾਇਆ ਗਿਆ | ਇਸ ਦਾ ਉਦਘਾਟਨ ਸੀਤਲ ਸਿੰਘ ਸਿੱਧੂ ਸੀਨੀਅਰ ਟਰੱਸਟ ਮੈਂਬਰ ਅਤੇ ਹਰਿੰਦਰ ਕੌਰ ਢਾਹਾਂ (ਸਪੁੱਤਰੀ ਬਾਬਾ ਬੁੱਧ ਸਿੰਘ ਢਾਹਾਂ ਬਾਨੀ ਪ੍ਰਧਾਨ) ਨੇ ਕੀਤਾ | ਇਸ ਮੌਕੇ 51 ਖੂਨਦਾਨੀ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਆਪਣਾ ਖੂਨਦਾਨ ਕੀਤਾ | ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਨੇ ਸ਼ਰਧਾ ਦੇ ਫੁੱਲ ਭੇਟ ਕਰਦੇ ਕਿਹਾ ਕਿ ਬਾਬਾ ਜੀ ਨੇ ਢਾਹਾਂ ਕਲੇਰਾਂ ਵਿਖੇ ਮੈਡੀਕਲ ਅਤੇ ਵਿੱਦਿਅਕ ਸੰਸਥਾਵਾਂ ਦੀ ਸਥਾਪਨਾ ਕਰਕੇ ਜਨਤਕ ਸੇਵਾਵਾਂ ਦੇ ਖੇਤਰ ਵਿੱਚ ਇੱਕ ਨਵਾਂ ਇਤਿਹਾਸ ਰਚਿਆ | ਉਹਨਾਂ ਦੱਸਿਆ ਕਿ ਬਾਬਾ ਜੀ ਦੀ ਅਗਵਾਈ ਵਿੱਚ ਦਾਨੀ ਸੰਗਤਾਂ ਦੇ ਸਹਿਯੋਗ ਨਾਲ ਢਾਹਾਂ ਕਲੇਰਾਂ ਵਿਖੇ ਗੁਰੂ ਨਾਨਕ ਮਿਸ਼ਨ ਹਸਪਤਾਲ, ਟਰੌਮਾ ਸੈਂਟਰ, ਬਲੱਡ ਸੈਂਟਰ, ਨਰਸਿੰਗ ਕਾਲਜ, ਪੈਰਾ ਮੈਡੀਕਲ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਸਥਾਪਿਤ ਕੀਤੇ ਗਏ, ਜੋ ਇਲਾਕਾ ਨਿਵਾਸੀਆਂ ਨੂੰ ਪਿਛਲੇ 42 ਸਾਲਾਂ ਤੋਂ ਉੱਤਮ ਵਿੱਦਿਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ | ਇਸ ਸਵੈ-ਇਛੁੱਕ ਖੂਨਦਾਨ ਕੈਂਪ ਮੌਕੇ ਟਰੱਸਟ ਮੈਂਬਰਾਂ, ਇਲਾਕੇ ਦੇ ਪਤਵੰਤੇ ਸੱਜਣਾਂ, ਟਰੱਸਟ ਅਧੀਨ ਚੱਲਦੇ ਮੈਡੀਕਲ ਅਤੇ ਵਿੰਦਿਅਕ ਅਦਾਰਿਆਂ ਦੇ ਮੁਖੀਆਂ, ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬਾਬਾ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਖੂਨਦਾਨ ਕਰਨ ਵਾਲੇ ਸਟਾਫ ਅਤੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੀਬੀ ਹਰਿੰਦਰ ਕੌਰ ਢਾਹਾਂ ਕੈਨੇਡਾਠ ਜਗਜੀਤ ਸਿੰਘ ਸੋਢੀ, ਸੀਤਲ ਸਿੰਘ ਸਿੱਧੂ ਯੂ. ਕੇ, ਮਲਕੀਅਤ ਸਿੰਘ ਬਾਹੜੋਵਾਲ, ਦਵਿੰਦਰ ਸਿੰਘ ਢਿੱਲੋਂ, ਹੁਨਰਦੀਪ ਸਿੰਘ ਬਰਾੜ, ਮਹਿੰਦਰਪਾਲ ਸਿੰਘ, ਡਾ. ਜਸਦੀਪ ਸਿੰਘ ਸੈਣੀ, ਡਾ. ਬਲਵਿੰਦਰ ਸਿੰਘ, ਡਾ. ਰਾਹੁਲ ਗੋਇਲ, ਪਿ੍ੰਸੀਪਲ ਰਮਨਦੀਪ ਕੌਰ, ਰਾਜਦੀਪ ਥਿਦਵਾਰ ਵਾਈਸ ਪਿ੍ੰਸੀਪਲ, ਦਵਿੰਦਰ ਕੌਰ, ਕੁਲਵੰਤ ਸਿੰਘ ਰੰਧਾਵਾ ਯੂ. ਐਸ. ਏ., ਭਾਈ ਜੋਗਾ ਸਿੰਘ, ਮਨਜੀਤ ਸਿੰਘ, ਡਾ. ਅਵਤਾਰ ਸਿੰਘ ਦੇਨੋਵਾਲ, ਹਰਪ੍ਰੀਤ ਸਿੰਘ ਆਸਟਰੇਲੀਆ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਡਾਢੇ ਪ੍ਰੇਸ਼ਾਨ- ਲਾਲਪੁਰਾ ਅਗਲੀ ਖ਼ਬਰ 'ਪੱਗ ਸਰਦਾਰਾਂ ਦੀ' ਗੀਤ ਨਾਲ ਚਰਚਾ 'ਚ ਸੁਰਿੰਦਰ ਥਾਂਦੀ <br/>
Ad Position 24