13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-04-2026

ਸੂਬੇ ਦੇ ਲੋਕ 'ਆਪ' ਸਰਕਾਰ ਤੋਂ ਡਾਢੇ ਪ੍ਰੇਸ਼ਾਨ- ਲਾਲਪੁਰਾ

Ad Position 21
No active advertisement
ਅਜੀਤ ਡੈਸਕ 22-04-2026
ਕਾਠਗੜ੍ਹ, 21 ਅਪ੍ਰੈਲ (ਹਰਸਿਮਰਨ ਜੋਤ ਸਿੰਘ ਕਲੇਰ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਤੇ ਭਾਜਪਾ ਜ਼ਿਲ੍ਹਾ ਰੋਪੜ ਦੇ ਪ੍ਰਧਾਨ ਅਜੈਵੀਰ ਲਾਲਪੁਰਾ ਨੇ ਕਿਹਾ ਕਿ ਲੋਕ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ | ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਭਾਜਪਾ ਪੰਜਾਬ ਵਿੱਚ ਸਰਕਾਰ ਬਣਾਏਗੀ | ਐਡਵੋਕੇਟ ਰਾਜਵਿੰਦਰ ਲੱਕੀ ਅਤੇ ਅਜੈਵੀਰ ਲਾਲਪੁਰਾ ਪਾਰਟੀ ਵਰਕਰ ਦੇਵਰਾਜ ਭੂੰਬਲਾ ਦੇ ਪੁੱਤਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਉੱਚੇਚੇ ਤੌਰ 'ਤੇ ਤਪ ਅਸਥਾਨ ਬਾਬਾ ਸਰਵਣ ਦਾਸ ਜੀ ਡੇਰਾ ਬਾਉੜੀ ਸਾਹਿਬ ਆਏ ਸਨ | ਇਸ ਮੌਕੇ ਐਡਵੋਕੇਟ ਰਾਜਵਿੰਦਰ ਲੱਕੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਸਾਰੀਆਂ ਹੱਦਾਂ ਪਾਰ ਕਰ ਗਈ ਹੈ | ਲੋਕ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੇ | ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੈ | ਅਜੈਵੀਰ ਲਾਲਪੁਰਾ ਨੇ ਕਿਹਾ ਕਿ ਲੋਕ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਚਾਹੁੰਦੇ ਹਨ | ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਲਿਆ ਹੈ | ਮੁਫ਼ਤ ਐਲਾਨਾਂ ਦਾ ਭਾਰ ਜਨਤਾ 'ਤੇ ਪੈਂਦਾ ਹੈ | ਇਸ ਮੌਕੇ ਉਨ੍ਹਾਂ ਦੇ ਨਾਲ ਅਸ਼ੋਕ ਚੌਧਰੀ, ਹਰਿੰਦਰ ਸਿੰਘ ਅਤੇ ਹੋਰ ਵੀ ਸਨ |
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਹਲਕਾ ਇੰਚਾਰਜ ਹਨੀ ਟੌਂਸਾ ਨੂੰ ਦਿੱਤਾ ਜਾਵੇਗਾ ਵੱਧ ਤੋਂ ਵੱਧ ਸਹਿਯੋਗ -ਗੁਰਪ੍ਰੀਤ ਗੁੱਜਰ <br/> ਅਗਲੀ ਖ਼ਬਰ ਬਾਬਾ ਬੁੱਧ ਸਿੰਘ ਢਾਹਾਂ ਦੀ ਅੱਠਵੀਂ ਬਰਸੀ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ 'ਚ 51 ਯੂਨਿਟ ਇਕੱਤਰ
Ad Position 24